Reporter..S M Singh

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ - ਨਵਰੀਤ ਕੌਰ ਸੇਖੋਂ
August 19, 2025
-

S M Singh / Patiala

Reporter..S M Singh

ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ - ਨਵਰੀਤ ਕੌਰ ਸੇਖੋਂ

ਪਟਿਆਲਾ, 19 ਅਗਸਤ 2025 :

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਤੇ ਪਾਬੰਦੀ ਲਗਾਉਣ ਲਈ ਸਮੂਹ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ। ਉਹਨਾਂ ਅੱਜ ਕੰਬਾਈਨ ਮਾਲਕਾਂ ਨਾਲ ਬੈਠਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹਰੇਕ ਕੰਬਾਈਨ ਉੱਤੇ ਐਸ.ਐਮ.ਐਸ. ਲਗਾਉਣ ਲਈ ਜਾਗਰੂਕ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਵੀ ਝੋਨੇ ਦੇ ਖੇਤਾਂ ਨੂੰ ਅੱਗ ਲਗਾਈ ਜਾਂਦੀ ਹੈ, ਉਸਨੂੰ ਫਾਇਰ ਬ੍ਰਿਗੇਡ ਨਾਲ ਤੁਰੰਤ ਬੁਝਾਇਆ ਜਾਵੇ। ਉਹਨਾਂ ਕਿਹਾ ਕਿ ਸਾਰੀਆਂ ਕੰਬਾਈਨਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੰਬਾਈਨਾਂ ਦੀ ਸੜਕਾਂ ਉੱਤੇ ਆਵਾਜਾਈ ਮੌਕੇ ਡਰਾਇਵਰ ਸੜਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਕੋਈ ਹਾਦਸਾ ਨਾ ਹੋਵੇ ਅਤੇ ਨਾਲ ਹੀ ਬਿਜਲੀ ਦੀਆਂ ਤਾਰਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੋਂ ਇਲਾਵਾ ਦਫ਼ਤਰ ਦੇ ਨੁਮਾਇੰਦਿਆਂ ਸਮੇਤ ਜ਼ਿਲ੍ਹੇ ਭਰ ਤੋਂ ਕੰਬਾਈਨ ਦੇ ਨਿਰਮਾਤਾ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Powered by Froala Editor


Recommended Posts