ਮੁੱਖ ਮਹਿਮਾਨ ਵੱਲੋਂ ਟ੍ਰੇਨਿੰਗ ਲੈ ਚੁੱਕੇ ਨੌਜਵਾਨਾਂ " /> Reporter..Rajni

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮੁੱਖ ਮਹਿਮਾਨ ਵੱਲੋਂ ਟ੍ਰੇਨਿੰਗ ਲੈ ਚੁੱਕੇ ਨੌਜਵਾਨਾਂ ਨੂੰ ਵੰਡੇ ਗਏ ਸਰਟੀਫਿਕੇਟ
August 19, 2025
-

Rajni / Patiala

Reporter..Rajni

ਮੁੱਖ ਮਹਿਮਾਨ ਵੱਲੋਂ ਟ੍ਰੇਨਿੰਗ ਲੈ ਚੁੱਕੇ ਨੌਜਵਾਨਾਂ ਨੂੰ ਵੰਡੇ ਗਏ ਸਰਟੀਫਿਕੇਟ

ਪਟਿਆਲਾ, 19 ਅਗਸਤ 2025 :

ਐਸ.ਬੀ.ਆਈ. ਆਰਸੇਟੀ ਪਟਿਆਲਾ ਵੱਲੋਂ ਪਸ਼ੂ ਪਾਲਣ ਅਤੇ ਵਰਮੀ ਕੰਪੋਸਟ (ਡੇਅਰੀ ਫਾਰਮਿੰਗ) ਕੋਰਸ ਦੀ 345ਵੀਂ ਬੈਚ ਦੀ ਸਮਾਪਤੀ ਸਫ਼ਲਤਾਪੂਰਵਕ ਕੀਤੀ ਗਈ। ਇਹ ਕੋਰਸ 10 ਜੁਲਾਈ ਤੋਂ ਸ਼ੁਰੂ ਹੋਇਆ ਸੀ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਹਨਾਂ ਨੂੰ ਪਸ਼ੂ ਪਾਲਣ ਤੇ ਵਰਮੀ ਕੰਪੋਸਟਿੰਗ ਵਰਗੀਆਂ ਤਕਨੀਕਾਂ ਬਾਰੇ ਤਜਰਬਾ ਦੇਣਾ ਸੀ।

ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਦੀ ਅਗਵਾਈ ਵਿੱਚ ਇਹ ਕੋਰਸ ਕਰਵਾਇਆ ਗਿਆ। ਕੋਰਸ ਦੇ ਕੋਆਰਡੀਨੇਟਰ ਹਰਦੀਪ ਸਿੰਘ ਰਾਏ, ਬਲਜਿੰਦਰ ਸਿੰਘ ਅਤੇ ਡਾ. ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਥਿਊਰੀ ਅਤੇ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ। ਕੋਰਸ ਦੀ ਰੋਜ਼ਾਨਾ ਕਾਰਵਾਈ ਵਿੱਚ ਹੋਰ ਸਟਾਫ ਮੈਂਬਰਾਂ — ਅਟੈਂਡੈਂਟ ਜਸਵਿੰਦਰ ਸਿੰਘ, ਆਫਿਸ ਐਸਿਸਟੈਂਟ ਅਜੀਤਇੰਦਰ ਅਤੇ ਸੁਮਿਤ ਜੋਸ਼ੀ ਨੇ ਵੀ ਆਪਣਾ ਯੋਗਦਾਨ ਦਿੱਤਾ।

ਇਸ ਇੱਕ ਮਹੀਨੇ ਤੋਂ ਵੱਧ ਚੱਲੇ ਟ੍ਰੇਨਿੰਗ ਕੋਰਸ ਦੌਰਾਨ ਵਿਦਿਆਰਥੀਆਂ ਨੂੰ ਥਿਊਰੀ ਤੋਂ ਇਲਾਵਾ ਪ੍ਰੈਕਟੀਕਲ ਸਿਖਲਾਈ ਅਤੇ ਖੇਤਰੀ ਫੀਲਡ ਵਿਜ਼ਿਟ ਵੀ ਕਰਵਾਏ ਗਏ। ਕੋਰਸ ਦੌਰਾਨ ਵਿਦਿਆਰਥੀਆਂ ਨੇ ਵਰਮੀ ਕੰਪੋਸਟਿੰਗ ਦੇ ਲਾਭਾਂ, ਪਸ਼ੂ ਪਾਲਣ ਦੀ ਆਧੁਨਿਕ ਤਕਨੀਕ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਮਾਰਕੀਟਿੰਗ ਨਾਲ ਜੁੜੇ ਖੇਤਰਾਂ ਸਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ।

ਸਮਾਪਨ ਸਮਾਰੋਹ ਦੌਰਾਨ ਸਮੂਹ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ ਗਏ। ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਜਸਵੀਰ ਸਿੰਘ, ਜੋ ਕਿ ਐਸ.ਬੀ.ਆਈ. ਆਰਸੇਟੀ ਦੇ ਸਾਬਕਾ ਡਾਇਰੈਕਟਰ ਵੀ ਰਹਿ ਚੁੱਕੇ ਹਨ, ਨੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਆਤਮਨਿਰਭਰ ਹੋਣ ਲਈ ਪ੍ਰੇਰਿਤ ਕੀਤਾ।

ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਭਵਿੱਖ ਵਿੱਚ ਹੋਣ ਵਾਲੇ ਹੋਰ ਕੋਰਸਾਂ ਦੀ ਜਾਣਕਾਰੀ ਲਈ, ਜ਼ਿਲ੍ਹਾ ਪਟਿਆਲਾ ਦੇ ਨੌਜਵਾਨ ਐਸ.ਬੀ.ਆਈ. ਆਰਸੇਟੀ ਪਟਿਆਲਾ ਫ਼ੋਨ ਨੰਬਰ: 0175-2970369, ਈਮੇਲ: rsetipat@gmail.com 'ਤੇ ਸੰਪਰਕ ਕਰ ਸਕਦੇ ਹਨ।

Powered by Froala Editor


Recommended Posts