ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਪਹਿਲੀ ਵਾਰ’ ਸ " /> ਧੜੱਲੇਦਾਰ ਬਿਊਰੋ
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ
August 20, 2025
-

Bhavika / Patiala

ਧੜੱਲੇਦਾਰ ਬਿਊਰੋ
ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ
ਪਟਿਆਲਾ, 20 ਅਗਸਤ 2025 :
ਪੰਜਾਬ ਸਰਕਾਰ ਦੀ ਰਹਿਨੁਮਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਨੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ‘ਪਹਿਲੀ ਵਾਰ’ ਸਿਰਲੇਖ ਨਾਲ ਕਵੀ ਦਰਬਾਰ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਰਵਿੰਦਰ ਭੱਠਲ ਨੇ ਕੀਤੀ। ਮੁੱਖ ਮਹਿਮਾਨ ਗ਼ਜ਼ਲਗੋ ਬੂਟਾ ਸਿੰਘ ਚੌਹਾਨ ਅਤੇ ਕਵੀ-ਅਨੁਵਾਦਕ ਡਾ. ਅਮਰਜੀਤ ਕੌਂਕੇ ਵੀ ਮੌਜੂਦ ਰਹੇ। ਦਰਬਾਰ ਵਿੱਚ ਦਰਜਨ ਤੋਂ ਵੱਧ ਕਵੀਆਂ ਨੇ ਕਵਿਤਾਵਾਂ ਪੇਸ਼ ਕਰਕੇ ਇਸ ਮੌਕੇ ਨੂੰ ਯਾਦਗਾਰ ਬਣਾਇਆ। ਡਾਇਰੈਕਟਰ ਜਸਵੰਤ ਸਿੰਘ ਨੇ ਕਵੀਆਂ ਅਤੇ ਪ੍ਰਧਾਨਗੀ ਮੰਡਲ ਦੀਆਂ ਸਾਹਿਤਕ ਸਰਗਰਮੀਆਂ ਬਾਰੇ ਜਾਣਕਾਰੀ ਦਿੰਦਿਆਂ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਅਤੇ ਸਥਾਪਤ ਸਾਹਿਤਕਾਰਾਂ ਨੂੰ ਸਤਿਕਾਰ ਦੇਣ ਦੀ ਮਹੱਤਤਾ ਨੂੰ ਰੇਖांकਿਤ ਕੀਤਾ। ਇੰਜੀਨੀਅਰ ਨਰਿੰਦਰ ਸ਼ਰਮਾ, ਅਮਰਜੀਤ ਕਸਕ, ਰਮਨ ਵਿਰਕ, ਸੁਰਜੀਤ ਜੱਜ, ਹਰਵਿੰਦਰ ਚੰਡੀਗੜ੍ਹ ਅਤੇ ਹੋਰ ਕਵੀਆਂ ਨੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੀਆਂ ਰਚਨਾਵਾਂ ਰਾਹੀਂ ਸਮਾਜਕ, ਵਾਤਾਵਰਣ ਅਤੇ ਜੀਵਨ ਦੇ ਪੱਖ ਪੇਸ਼ ਕੀਤੇ। ਸਮਾਗਮ ਦੀ ਸੰਗੀਤਮਈ ਰੂਪਰੇਖਾ ਡਾ. ਅਮਨਪ੍ਰੀਤ ਕੌਰ ਕੰਗ ਅਤੇ ਹੋਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਗਾ ਕੇ ਬਣਾਈ। ਮੁੱਖ ਮਹਿਮਾਨ ਬੂਟਾ ਸਿੰਘ ਚੌਹਾਨ ਨੇ ਆਪਣੀਆਂ ਗਜ਼ਲਾਂ ਰਾਹੀਂ ਜ਼ਿੰਦਗੀ ਦੇ ਅਨੁਭਵ ਸਾਂਝੇ ਕੀਤੇ। ਅੰਤ ਵਿੱਚ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਵੀਆਂ ਨੂੰ ਸ਼ਾਲਾਂ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ

Powered by Froala Editor


Recommended Posts