ਡਿਪਟੀ ਕਮਿਸ਼ਨਰ ਵੱਲੋਂ ਮਾਲ ਧੜੱਲੇਦਾਰ ਬਿਊਰੋ
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਡਿਪਟੀ ਕਮਿਸ਼ਨਰ ਵੱਲੋਂ ਮਾਲ​ ਅਫ਼ਸਰਾਂ ਨਾਲ ਮੀਟਿੰਗ
August 20, 2025
-

Rajni / Patiala

ਧੜੱਲੇਦਾਰ ਬਿਊਰੋ
ਡਿਪਟੀ ਕਮਿਸ਼ਨਰ ਵੱਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ
ਪਟਿਆਲਾ, 20 ਅਗਸਤ 2025 :
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਜ਼ਿਲੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜਨਰਲ ਡਿਊਟੀ ਦੇ ਨਾਲ-ਨਾਲ ਉਨ੍ਹਾਂ ਕੋਲ ਲੰਬਿਤ ਜ਼ਮੀਨੀ ਤਕਸੀਮ, ਪੈਮਾਇਸ਼, ਖਸਰਾ-ਗਿਰਦਾਵਰੀ ਅਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ਵਿੱਚ ਨਿਪਟਾਉਣ।
ਡਾ. ਪ੍ਰੀਤੀ ਯਾਦਵ ਨੇ ਮਾਲ ਅਧਿਕਾਰੀਆਂ ਨੂੰ ਆਪੋ-ਆਪਣੇ ਕੋਰਟ ਕੇਸਾਂ ਦੀ ਜਾਣਕਾਰੀ 'ਰੇਵੈਨਿਊ ਕੋਰਟ ਮੈਨੇਜਮੈਂਟ ਸਿਸਟਮ' ‘ਤੇ ਨਾਲੋ-ਨਾਲ ਅਪਡੇਟ ਕਰਨ ਦੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪਟਿਆਲਾ, ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ ਅਤੇ ਦੂਧਨ ਸਾਧਾਂ ਦੇ ਐਸ ਡੀ ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਇਨ੍ਹਾਂ ਤਹਿਤ ਪੈਂਦੀਆਂ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਦਫ਼ਤਰੀ ਕੰਮਾਂ ਵਿੱਚ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਹੋਣ ਦੇਣ ਦੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ, ਇਸ ਗੱਲ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਸੀਨੀਅਰ ਸਿਟੀਜ਼ਨਜ਼ ਦੀਆਂ ਸ਼ਿਕਾਇਤਾਂ ਨਾਲ ਸਬੰਧਤ ਅਪੀਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਅਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ ਡੀ ਐਮ ਪਟਿਆਲਾ ਹਰਜੋਤ ਕੌਰ, ਐਸ ਡੀ ਐਮ ਸਮਾਣਾ ਰਿਚਾ ਗੋਇਲ, ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਜ਼ਿਲੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

Powered by Froala Editor


Recommended Posts