ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਸਟਾਫ ਨੇ ਚੇ " /> ਧੜੱਲੇਦਾਰ ਬਿਊਰੋ

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
August 20, 2025
-

S M Singh / Patiala

ਧੜੱਲੇਦਾਰ ਬਿਊਰੋ

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
ਪਟਿਆਲਾ, 20 ਅਗਸਤ 2025 :
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ, ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ.ਓ. ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। 
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ, ਸਤੰਬਰ 2022 ਵਿੱਚ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸਨੂੰ ਉਨ੍ਹਾਂ ਨੇ ਤਕਰੀਬਨ 3 ਸਾਲ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ 21 ਅਗਸਤ ਦਿਨ ਬੁੱਧਵਾਰ ਸਵੇਰੇ 10 ਵਜੇ ਇੰਪਰੂਵਮੈਂਟ ਟਰੱਸਟ ਨਾਭਾ ਵਿਖੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਉਨ੍ਹਾਂ ਸਟਾਫ ਦੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਦਫ਼ਤਰੀ ਕੰਮ ਦੌਰਾਨ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲਿਆ।

Powered by Froala Editor


Recommended Posts