ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ " /> Reporter..Rajni

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼
August 22, 2025
-

Rajni / Patiala

Reporter..Rajni

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼
ਪਟਿਆਲਾ, 22 ਅਗਸਤ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਵਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕੈਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਕਸ਼ਨ ਪਲਾਨ ਮੁਤਾਬਕ ਵਾਲ ਪੇਂਟਿੰਗਜ਼, ਆਸ਼ਾ ਵਰਕਰ, ਨੁੱਕੜ ਨਾਟਕਾਂ, ਮੋਬਾਈਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਮਹੀਨਾ ਅਗਸਤ ਅਤੇ ਸਤੰਬਰ ਦੌਰਾਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਮਸ਼ੀਨ ਨਾਲ ਕਰਨ ਲਈ, ਬੇਲਰ ਨਾਲ ਗੰਢਾਂ ਬਣਾਉਣ ਲਈ, ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਬਾਰੇ ਅਤੇ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਵਿਚਕਾਰ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਬਲਾਕ ਪਟਿਆਲਾ ਵੱਲੋਂ ਪਿੰਡ ਕਾਲਵਾ, ਫਰੀਦਪੁਰ, ਕੌਲੀ, ਜਾਫਰਨਗਰ, ਬੋਹੜਪੁਰ, ਜਨਹੇੜੀਆਂ ਅਤੇ ਬਲਾਕ ਨਾਭਾ ਵੱਲੋਂ ਪਿੰਡ ਸੁਰਾਜਪੁਰ, ਕੁਲਾਰਾਂ, ਸਹੌਲੀ, ਰੋਟੀ ਮੌੜਾਂ, ਸਿੱਧੂਵਾਲ, ਟੌੜਰਵਾਲ, ਮੱਲੇਵਾਲ ਅਤੇ ਮੰਗੇਵਾਲ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਉਪ-ਨਿਰੀਖਕ, ਬੀ.ਟੀ.ਐਮ. ਅਤੇ ਏ.ਟੀ.ਐਮ. ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ-ਨਾਲ ਝੋਨੇ ਦੇ ਮੱਧਰੈਪਣ ਸਬੰਧੀ, ਝੋਨੇ ਦੇ ਕੀੜੇ-ਮਕੌੜਿਆਂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿੱਚ ਪਿੰਡ ਦੇ ਸਰਪੰਚ ਸਾਹਿਬਾਨ, ਨੰਬਰਦਾਰ ਅਤੇ ਅਗਾਂਹਵਧੂ ਕਿਸਾਨ ਜਗਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਮੁਖ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਬਲਿਹਾਰ ਸਿੰਘ ਮੱਟੂ, ਗੁਰਨਾਮ ਸਿੰਘ ਵਿਰਕ, ਹਰਜਿੰਦਰ ਸਿੰਘ ਤੋਂ ਇਲਾਵਾ ਲਗਭਗ 500 ਕਿਸਾਨਾਂ ਨੇ ਭਾਗ ਲਿਆ।


Powered by Froala Editor


Recommended Posts