ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ " /> ਧੜੱਲੇਦਾਰ ਬਿਊਰੋ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ.ਡੀ.ਸੀ (ਜ) ਵਜੋਂ ਅਹੁਦਾ ਸੰਭਾਲਿਆ
August 22, 2025
-

Bhavika / Patiala

ਧੜੱਲੇਦਾਰ ਬਿਊਰੋ

ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ.ਡੀ.ਸੀ (ਜ) ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 22 ਅਗਸਤ 2025 :

2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣਗੇ। ਏ.ਡੀ.ਸੀ. ਸਿਮਰਪ੍ਰੀਤ ਕੌਰ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ ਤਾਂ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

Powered by Froala Editor


Recommended Posts