Reporter..S M Singh

Reporter..S M Singh

ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਦੀਆਂ ਟੀਮਾਂ ਵੱਲੋਂ ਪਟਿਆਲਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦੌਰਾ
August 23, 2025
-

S M Singh / Patiala

Reporter..S M Singh

ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਦੀਆਂ ਟੀਮਾਂ ਵੱਲੋਂ ਪਟਿਆਲਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦੌਰਾ

ਪਟਿਆਲਾ, 23 ਅਗਸਤ 2025 :

ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਨਗਰ ਨਿਗਮ, ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਦਾ ਅੱਜ ਸਾਂਝਾ ਦੌਰਾ ਕੀਤਾ ਗਿਆ। ਦੌਰੇ ਦੌਰਾਨ, ਟੀਮਾਂ ਨੇ ਦੁਕਾਨਦਾਰਾਂ, ਸਬਜ਼ੀ ਵਿਕਰੇਤਿਆਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਬੰਦ ਕਰਨ ਅਤੇ ਇਸ ਦੀ ਬਜਾਏ ਵਾਤਾਵਰਣ-ਅਨੁਕੂਲ ਬਦਲ ਜਿਵੇਂ ਕਿ ਕੱਪੜੇ ਤੇ ਜੂਟ ਆਦਿ ਦੇ ਥੈਲੇ ਅਪਣਾਉਣ ਲਈ ਸਰਗਰਮੀ ਨਾਲ ਪ੍ਰੇਰਿਤ ਕਰਦਿਆਂ ਜਾਗਰੂਕ ਕੀਤਾ। ਇਸ ਨਿਰੀਖਣ ਦੌਰੇ ਦੀ ਅਗਵਾਈ ਨਗਰ ਨਿਗਮ ਦੇ ਮੈਡੀਕਲ ਅਫਸਰ ਹੈਲਥ ਡਾ. ਨਵਿੰਦਰ ਸਿੰਘ ਨੇ ਕੀਤੀ, ਜਿਸ ਵਿੱਚ ਨਗਰ ਨਿਗਮ ਦੀ ਆਪਣੀ ਟੀਮ ਸ਼ਾਮਲ ਸੀ, ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਜੇ.ਈ.ਈ. ਇੰਜ. ਦਵਿੰਦਰ ਸਿੰਘ ਅਤੇ ਇੰਜ. ਰਵੀ ਕੁਮਾਰ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਟੀਮ ਨੇ ਵਾਤਾਵਰਣ ਅਤੇ ਜਨਤਕ ਸਿਹਤ 'ਤੇ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ 'ਤੇ ਜ਼ੋਰ ਦਿੰਦਿਆਂ ਨਾਗਰਿਕਾਂ ਨੂੰ ਪਟਿਆਲਾ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।


Powered by Froala Editor


Recommended Posts