ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸ " /> Reporter..Rajni

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਡਿਪਟੀ ਕਮਿਸ਼ਨਰ
August 25, 2025
-

Rajni / Patiala

Reporter..Rajni

ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਡਿਪਟੀ ਕਮਿਸ਼ਨਰ

ਪਟਿਆਲਾ, 25 ਅਗਸਤ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਪ੍ਰਾਪਤ ਕੀਤੀ। 
ਆਪਣੇ ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮਾਲ ਅਦਾਲਤ 'ਚ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ, ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਨਾਂ ਕਿਸੇ ਕਾਰਨ ਤਾਰੀਖਾਂ ਪਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਦਾਰ ਅਤੇ ਹੋਰ ਮਾਲ ਅਧਿਕਾਰੀ ਨਿਸ਼ਚਿਤ ਸਮੇਂ 'ਤੇ ਕੋਰਟ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਦੂਰ-ਦਰਾੜੇ ਤੋਂ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਦਫ਼ਤਰਾਂ ਦੇ ਨਿਰੀਖਣ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤਹਿਸੀਲਦਾਰ ਦਫ਼ਤਰ ਸਮੇਤ ਹੋਰਨਾਂ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ 'ਤੇ ਹੋਣ ਵਾਲੇ ਕੰਮਾਂ ਨੂੰ ਤੁਰੰਤ ਕਰਵਾਇਆ। ਉਨ੍ਹਾਂ ਲੋਕਾਂ ਪਾਸੋਂ ਫੀਡਬੈਕ ਵੀ ਪ੍ਰਾਪਤ ਕੀਤੀ ਤਾਂ ਜੋ ਕੰਮ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਵੀ ਮੌਜੂਦ ਸਨ।


Powered by Froala Editor


Recommended Posts