ਪੀ.ਡੀ.ਏ. ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿ " /> ਧੜੱਲੇਦਾਰ ਬਿਊਰੋ

ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਪੀ.ਡੀ.ਏ. ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ
August 25, 2025
-

Bhavika / Patiala

ਧੜੱਲੇਦਾਰ ਬਿਊਰੋ

ਪੀ.ਡੀ.ਏ. ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

ਪਟਿਆਲਾ, 25 ਅਗਸਤ 2025 :
ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣ-ਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ-ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਜਨਤਾ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਬਿਲਡਿੰਗ/ਪਲਾਟ ਖ਼ਰੀਦਣ ਜਾਂ ਲੀਜ਼ ਤੇ ਲੈਣ ਤੋਂ ਪਹਿਲਾਂ ਉਸ ਦੀ ਪ੍ਰਵਾਨਗੀ ਸਬੰਧੀ ਪੀ.ਡੀ.ਏ. ਦਫ਼ਤਰ ਪਾਸੋਂ ਪ੍ਰਾਪਤ ਕਰ ਲਈ ਜਾਵੇ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ। ਇਸ ਕਾਰਵਾਈ ਦੌਰਾਨ ਸ੍ਰੀਮਤੀ ਸੀਮਾ ਕੌਸ਼ਲ (ਜ਼ਿਲ੍ਹਾ ਨਗਰ ਯੋਜਨਾਕਾਰ), ਸ੍ਰੀ ਗੁਰਿੰਦਰ ਸਿੰਘ (ਸਹਾਇਕ ਨਗਰ ਯੋਜਨਾਕਾਰ), ਸ੍ਰੀ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ), ਸ੍ਰੀ ਸੰਜੀਵ ਕੁਮਾਰ (ਜੂਨੀਅਰ ਇੰਜੀਨੀਅਰ), ਸ੍ਰੀ ਪੰਕਜ ਗਰਗ ਅਤੇ ਸ੍ਰੀ ਪਰਮਵੀਰ ਸਿੰਘ (ਜੂਨੀਅਰ ਇੰਜੀਨੀਅਰ), ਹਾਜ਼ਰ ਸਨ।

Powered by Froala Editor


Recommended Posts