ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ   
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਡਿਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
June 30, 2020
Daily-Dharaledar-Online-News-Vie

Daily Dharaledar / Punjab

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਸਲਾ ਡਿਪੂ ਬਰਸਟ, ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਦੇ ਆਲੇ ਦੁਆਲੇ ਦੇ 1000 ਗਜ਼ (914.4 ਮੀਟਰ) ਦੇ ਏਰੀਏ ਵਿੱਚ ਬਿਲਡਿੰਗਾਂ ਦੀ ਕਿਸੇ ਵੀ ਕਿਸਮ ਦੀ ਕੋਈ ਉਸਾਰੀ ਨਾ ਕਰਨ ਅਤੇ ਨਾਲ ਲਗਦੀਆਂ ਜਮੀਨਾਂ ਦੇ ਮਾਲਕਾਂ ਵਲੋਂ ਨਾੜ/ਕਣਕ ਅਤੇ ਜ਼ੀਰੀ ਦੀ ਰਹਿੰਦ-ਖੂਹੰਦ ਨੂੰ ਸਾੜਨ -ਤੇ ਪੂਰਨ ਤੌਰ -ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਗਸਤ 2020 ਤੱਕ ਲਾਗੂ ਰਹਿਣਗੇ। ਹੁਕਮਾਂ ਮੁਤਾਬਕ ਪਟਿਆਲਾ ਸਟੇਸ਼ਨ ਹੈਡ ਕੁਆਟਰ, ਪਟਿਆਲਾ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਨੰ- ਪੀ.ਸੀ. 7 ਐਮ.ਐਫ. ਬੀ/5042/ਐਲ.ਡਬਲਿਊ (ਵੈਸਟ) 179 ਅਧੀਨ ਵਰਕਸ ਅਤੇ ਡਿਫੈਂਸ ਐਕਟ, 1903 (7 ਆਫ 1903) ਜੋ ਕਿ ਡਿਫੈਂਸ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਵੱਲੋਂ ਪਾਰਟ 2 ਸੈਕਸ਼ਨ 4 ਮਿਤੀ 30 ਜੁਲਾਈ 2004 ਰਾਹੀਂ ਜਾਰੀ ਕੀਤਾ ਗਿਆ ਹੈ, ਐਸ.ਆਰ.ਓ 119 ਵਿੱਚ ਲਿਖਿਆ ਗਿਆ ਹੈ ਕਿ ਅਸਲਾ ਡਿੱਪੂ, ਬਰਸਟ ਜ਼ਿਲ੍ਹਾ ਪਟਿਆਲਾ ਦੇ 1000 ਗਜ਼ (914.4 ਮੀਟਰ) ਦੇ ਏਰੀਆ ਵਿੱਚ ਬਿਲਡਿੰਗਾਂ ਦੀ ਕਿਸੇ ਵੀ ਕਿਸਮ ਦੀ ਕੋਈ ਉਸਾਰੀ ਨਾ ਕੀਤੀ ਜਾਵੇ ਅਤੇ ਇਹ ਏਰੀਆ ਖਾਲੀ ਰੱਖਿਆ ਜਾਵੇ। ਇਸ ਤੋਂ ਇਲਾਵਾ ਅਸਲਾ ਡਿਪੂ ਦੇ ਨੇੜੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਹਨ, ਉਹ ਫਸਲ ਦੇ ਨਾੜ ਨੂੰ ਸਾੜ ਦਿੰਦੇ ਹਨ। ਇਸ ਲਈ ਅਸਲਾ ਖਾਨਾ ਦੀ ਹਿਫਾਜ਼ਤ ਲਈ, ਇਸ ਨੋਟੀਫਿਕੇਸ਼ਨ ਵਿੱਚ ਦਰਸਾਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਜ਼ਰੂਰੀ ਹੋ ਗਿਆ ਹੈ ਕਿ ਇਸ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣ।

Daily Dharaledar Online News Views and Reviews


Recommended Posts