ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ’ਤ " /> ਧੜੱਲੇਦਾਰ ਬਿਊਰੋ

ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ’ਤੇ ਸ਼ਿਕਾਇਤਾਂ ਦੀ ਸੁਣਵਾਈ
August 28, 2025
-

S M Singh / Patiala

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ’ਤੇ ਸ਼ਿਕਾਇਤਾਂ ਦੀ ਸੁਣਵਾਈ
ਪਟਿਆਲਾ, 28 ਅਗਸਤ 2025 :

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ’ਤੇ ਮਿਲੀਆਂ ਦੂਸਰੀ ਅਪੀਲ ਵਾਲੀਆਂ ਸ਼ਿਕਾਇਤਾਂ ਦੀ ਸੁਣਵਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਵਿਸ਼ੇਸ਼ ਕੈਂਪ ਦੌਰਾਨ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਹ ਪ੍ਰਣਾਲੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਬੇਹੱਦ ਲਾਭਕਾਰੀ ਸਾਬਤ ਹੋ ਰਹੀ ਹੈ। ਕੈਂਪ ਦੌਰਾਨ ਲਗਭਗ 135 ਕੇਸਾਂ ਦੀ ਸੁਣਵਾਈ ਕਰਕੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਸ਼ਿਕਾਇਤ ਵਿੱਚ ਵਿਅਰਥ ਦੀਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਯਾਦਵ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਸ਼ਿਕਾਇਤਕਰਤਾ ਨੂੰ ਪਹਿਲੀ ਅਪੀਲ ਤੋਂ ਸੰਤੁਸ਼ਟੀ ਨਹੀਂ ਮਿਲਦੀ ਤਾਂ ਉਹ ਦੂਸਰੀ ਅਪੀਲ ਕਰ ਸਕਦਾ ਹੈ, ਜਿਸ ਦੀ ਸੁਣਵਾਈ ਡਿਪਟੀ ਕਮਿਸ਼ਨਰ ਕਰਦੇ ਹਨ। ਉਨ੍ਹਾਂ ਹਦਾਇਤ ਦਿੱਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ’ਤੇ ਹੀ ਕੀਤਾ ਜਾਵੇ। ਇਸ ਮੌਕੇ ਕਈ ਅਧਿਕਾਰੀ, ਜਿਵੇਂ ਕਿ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ.ਟੀ.ਓ. ਬਬਨਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਸ਼ਿਕਾਇਤਕਰਤਾਵਾਂ ਨੇ ਆਪਣੇ ਮਾਮਲੇ ਹੱਲ ਹੋਣ 'ਤੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Powered by Froala Editor


Recommended Posts