Reporter..Rajni

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ – ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ
August 29, 2025
-

Rajni / Patiala

Reporter..Rajni

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ – ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਪਟਿਆਲਾ, 29 ਅਗਸਤ 2025 :
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹੰਕਾਰ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੰਸ ਦੀ ਸੁਚਾਰੂ ਤੇ ਤੁਰੰਤ ਖਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਉਂਦੇ ਹੋਏ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ, ਜਿਸ ਕਾਰਨ ਬਾਕੀ ਰਹਿ ਜਾਂਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿੰਸ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਡੀ.ਐਫ.ਐਸ.ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿੰਸ ਦਾ ਇਕ-ਇਕ ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ। ਇਸ ਲਈ ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖਰੀਦ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

Powered by Froala Editor


Recommended Posts