ਧੜੱਲੇਦਾਰ ਬਿਊਰੋ

Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਸੀਨੀਅਰ ਆਈ.ਏ.ਐਸ. ਮੁਹੰਮਦ ਤਾਇਬ ਅਤੇ ਡੀ.ਸੀ. ਡਾ. ਪ੍ਰੀਤੀ ਯਾਦਵ ਵੱਲੋਂ ਸਰਾਲਾ ਹੈਡ ਅਤੇ ਮਾੜੂ 'ਚ ਘੱਗਰ ਦਰਿਆ ਦੇ ਵਹਾਅ ਦਾ ਜਾਇਜ਼ਾ
August 29, 2025
-

Bhavika / Patiala

ਧੜੱਲੇਦਾਰ ਬਿਊਰੋ

ਸੀਨੀਅਰ ਆਈ.ਏ.ਐਸ. ਮੁਹੰਮਦ ਤਾਇਬ ਅਤੇ ਡੀ.ਸੀ. ਡਾ. ਪ੍ਰੀਤੀ ਯਾਦਵ ਵੱਲੋਂ ਸਰਾਲਾ ਹੈਡ ਅਤੇ ਮਾੜੂ 'ਚ ਘੱਗਰ ਦਰਿਆ ਦੇ ਵਹਾਅ ਦਾ ਜਾਇਜ਼ਾ

ਘਨੌਰ/ਪਟਿਆਲਾ, 29 ਅਗਸਤ :

ਪੰਜਾਬ ਸਰਕਾਰ ਵੱਲੋਂ ਪਟਿਆਲਾ ਦੀ ਨਿਗਰਾਨੀ ਲਈ ਤਾਇਨਾਤ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਘਨੌਰ ਨੇੜੇ ਸਰਾਲਾ ਹੈਡ ਤੇ ਮਾੜੂ 'ਚ ਘੱਗਰ ਦਰਿਆ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਅਤੇ ਡਰੇਨੇਜ ਵਿਭਾਗ ਵੱਲੋਂ ਕੀਤੇ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਪੂਰੇ ਹਨ, ਕਿਸੇ ਵੀ ਖ਼ਤਰੇ ਦੀ ਲੋੜ ਨਹੀਂ। ਫਿਲਹਾਲ ਘੱਗਰ 'ਚ ਪਾਣੀ ਸਰਾਲਾ 'ਤੇ 11 ਫੁੱਟ ਅਤੇ ਭਾਂਖਰਪੁਰ 'ਤੇ 5 ਫੁੱਟ ਗੇਜ 'ਤੇ ਹੈ। ਪਾਣੀ ਰਾਤ ਤੱਕ ਵਧ ਸਕਦਾ ਹੈ ਪਰ ਫਿਰ ਘਟੇਗਾ। ਟਾਂਗਰੀ ਅਤੇ ਮਾਰਕੰਡਾ ਨਦੀਆਂ 'ਚ ਵੀ ਪਾਣੀ ਵੱਧ ਰਿਹਾ ਹੈ ਪਰ ਸਥਿਤੀ ਨਿਯੰਤਰਣ 'ਚ ਹੈ। ਡਾ. ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਸਖਤ ਹਦਾਇਤਾਂ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਬਚੋ, ਪਾਣੀ ਨੇੜੇ ਨਾ ਜਾਓ ਅਤੇ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਦੂਰ ਰਖੋ। ਕਿਸੇ ਵੀ ਐਮਰਜੈਂਸੀ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 'ਤੇ ਸੰਪਰਕ ਕਰੋ।


Powered by Froala Editor


Recommended Posts