September 3, 2025
S M Singh / Patiala
Reporter..S M Singh
ਹੜ੍ਹਾਂ ਦੀ ਸਥਿਤੀ ‘ਤੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਇੱਕਜੁੱਟ
ਪਟਿਆਲਾ, 3 ਸਤੰਬਰ 2025 :
ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹਨ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ, ਤੇ ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਹਰੇਕ ਮੁੱਖ ਮਹਿਕਮਾ ਮੈਦਾਨ ਵਿੱਚ ਹੈ। ਕੋਹਲੀ ਨੇ ਦੱਸਿਆ ਕਿ ਘਨੌਰ ਦੇ ਗੁਰਲਾਲ ਘਨੌਰ ਅਤੇ ਰਾਜਪੁਰਾ ਦੀ ਨੀਨਾ ਮਿੱਤਲ ਵੀ ਆਪਣੇ ਖੇਤਰਾਂ ਵਿੱਚ ਸਰਗਰਮ ਹਨ। ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲ ਹੈ। ਪ੍ਰਭਾਵਿਤ ਇਲਾਕਿਆਂ ਲਈ ਐਲਰਟ ਜਾਰੀ ਹੋ ਚੁੱਕਾ ਹੈ ਅਤੇ ਸਹਾਇਤਾ ਲਈ ਲੋਕ ਬਿਨਾਂ ਝਿਜਕ ਸੰਪਰਕ ਕਰ ਸਕਦੇ ਹਨ। ਦੇਵ ਮਾਨ ਨੇ ਕਿਹਾ ਕਿ ਰਾਸ਼ਨ, ਦਵਾਈਆਂ, ਕੰਬਲ, ਪਸ਼ੂਆਂ ਲਈ ਚਾਰਾ ਆਦਿ ਦੀ ਪੂਰੀ ਵਿਵਸਥਾ ਹੋ ਚੁੱਕੀ ਹੈ। ਐਮਰਜੈਂਸੀ ਲਈ ਕਿਸ਼ਤੀਆਂ, ਟਿਊਬਾਂ ਅਤੇ ਰੈਸਕਿਊ ਡਰੈੱਸ ਵੀ ਉਪਲਬਧ ਹਨ। ਬਾਜ਼ੀਗਰ ਨੇ ਅਪੀਲ ਕੀਤੀ ਕਿ ਲੋਕ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ। ਸਭ ਵਿਧਾਇਕਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਸੇਵਾ ਵਿੱਚ ਕੋਈ ਕਮੀ ਨਹੀਂ ਆਉਣ ਦੇਣਗੇ ਅਤੇ ਹਰੇਕ ਹਾਲਤ ਵਿੱਚ ਲੋਕਾਂ ਦੇ ਨਾਲ ਖੜੇ ਹਨ।
Powered by Froala Editor