ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਵੱਲੋਂ ">

ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ
September 3, 2025
-

Bhavika / Patiala

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ

ਪਟਿਆਲਾ, 3 ਸਤੰਬਰ 2025 :

ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਅਤੇ ਵਧੇਰੀ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਸ ਨਾਲ ਕੀਮਤਾਂ ਵਿੱਚ ਵਾਧਾ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਹੋ ਰਹੀ ਹੈ, ਜਿਸ ਨਾਲ ਆਮ ਲੋਕ, ਖ਼ਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ, ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤੂਆਂ ਦੇ ਭੰਡਾਰਣ ਦੀ ਸਖ਼ਤ ਮਨਾਈ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਨ੍ਹਾਂ ਵਿੱਚ ਅਨਾਜ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਵਾਸੀ, ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਜ਼ਰੂਰੀ ਵਸਤੂਆਂ / ਪੈਟਰੋਲ / ਡੀਜ਼ਲ ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ ਸੰਧੂ (DFSC) ਨੂੰ 98760-72078 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ, ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ. ਰਾਜੀਵ ਗਰੋਵਰ ਨੂੰ 98145-51648 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮਨਦੀਪ ਸਿੰਘ ਨੂੰ 98152-60721 'ਤੇ ਸੰਪਰਕ ਕਰੋ। ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਲਈ ਵਿਪਨ ਸਿੰਗਲਾ ਨੂੰ 98154-31799 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor


Recommended Posts