ਕੇਂਦਰ ਸਰਕਾਰ ਹੜ੍ਹ ਦੀ ਮਾਰ ਦਾ ਸਥਾਈ ਹੱਲ ਕਰੇ: ਡ " /> ਧੜੱਲੇਦਾਰ ਬਿਊਰੋ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਕੇਂਦਰ ਸਰਕਾਰ ਹੜ੍ਹ ਦੀ ਮਾਰ ਦਾ ਸਥਾਈ ਹੱਲ ਕਰੇ: ਡਾ. ਬਲਬੀਰ ਸਿੰਘ
September 3, 2025
-

Bhavika / Patiala

ਧੜੱਲੇਦਾਰ ਬਿਊਰੋ

ਕੇਂਦਰ ਸਰਕਾਰ ਹੜ੍ਹ ਦੀ ਮਾਰ ਦਾ ਸਥਾਈ ਹੱਲ ਕਰੇ: ਡਾ. ਬਲਬੀਰ ਸਿੰਘ

ਘਨੌਰ/ਪਟਿਆਲਾ, 3 ਸਤੰਬਰ 2025 :

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਭਾਰੀ ਬਰਸਾਤ ਅਤੇ ਡੈਮਾਂ ਵਿਚੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸੇ ਕਾਰਨ ਕੇਂਦਰ ਸਰਕਾਰ ਨੂੰ ਹਿਮਾਚਲ, ਜੰਮੂ-ਕਸ਼ਮੀਰ, ਉਤਰਾਖੰਡ ਵਰਗੇ ਰਾਜਾਂ ਨੂੰ ਨਾਲ ਬਿਠਾ ਕੇ ਹੜ੍ਹਾਂ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ। ਉਹ ਸਰਾਲਾ ਹੈੱਡ 'ਤੇ ਘੱਗਰ ਨਦੀ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਘਨੌਰ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਾਕਟਰੀ ਸੇਵਾਵਾਂ ਚੱਲ ਰਹੀਆਂ ਹਨ, ਐਮਰਜੈਂਸੀ ਡਿਊਟੀ ਲਈ ਹੋਰ ਡਾਕਟਰ ਤਾਇਨਾਤ ਕੀਤੇ ਗਏ ਹਨ, ਤੇ ਮੋਬਾਇਲ ਟੀਮਾਂ, ਰੈਪਿਡ ਰਿਸਪਾਂਸ ਟੀਮਾਂ ਅਤੇ ਦਵਾਈਆਂ ਉਪਲਬਧ ਹਨ। ਲੋਕਾਂ ਨੂੰ ਪਾਣੀ ਦੀ ਸੁਰੱਖਿਆ ਲਈ ਕਲੋਰੀਨ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹੜ੍ਹ ਤੋਂ ਡਰਣ ਦੀ ਲੋੜ ਨਹੀਂ, ਪਰ ਸਾਵਧਾਨ ਰਹਿਣ ਦੀ ਲੋੜ ਹੈ। ਘੱਗਰ ਵਿਚ ਪਾਣੀ ਦਾ ਪੱਧਰ ਵਧ ਰਿਹਾ ਹੈ, ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਮੇਂ-ਸਮੇਂ 'ਤੇ ਸਲਾਹਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਹਨਾਂ ਦੇ ਨਾਲ ਵਾਈਸ ਚੇਅਰਮੈਨ ਮਨਿੰਦਰਜੀਤ ਵਿੱਕੀ ਘਨੌਰ, ਐਸ.ਡੀ.ਐਮ. ਅਵਿਕੇਸ਼ ਗੁਪਤਾ, ਡਰੇਨੇਜ ਵਿਭਾਗ ਦੇ ਐਸ.ਈ. ਰਜਿੰਦਰ ਘਈ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended Posts