ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਭੇਜੀ ਗਈ ਰਾਹਤ ਸਮੱਗਰੀ
September 5, 2025
-

Bhavika / Patiala

ਧੜੱਲੇਦਾਰ ਬਿਊਰੋ

ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਭੇਜੀ ਗਈ ਰਾਹਤ ਸਮੱਗਰੀ

ਪਟਿਆਲਾ 5 ਸਤੰਬਰ 2025 :

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਰੈਡ ਕਰਾਸ ਪਟਿਆਲਾ ਵੱਲੋਂ ਇਕ ਵੱਡੀ ਰਾਹਤ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਸਕੱਤਰ, ਰੈਡ ਕਰਾਸ ਸੁਸਾਇਟੀ ਪ੍ਰਿਤਪਾਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਰੈਡ ਕਰਾਸ ਪਟਿਆਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜ ਕੇ ਲੋਕਾਂ ਦੀ ਮੁਸ਼ਕਿਲ ਘੜੀ ਵਿੱਚ ਮਦਦ ਕੀਤੀ। ਇਸ ਸਮੱਗਰੀ ਵਿੱਚ 250 ਤਰਪਾਲਾਂ, 600 ਫੂਡ ਪੈਕੇਟ, ਅਤੇ 1500 ਦੇ ਕਰੀਬ ਪਾਣੀ ਦੀਆਂ ਬੋਤਲਾਂ ਅਤੇ ਪਸ਼ੂਆਂ ਲਈ ਹਰਾ ਚਾਰਾ ਵੀ ਸ਼ਾਮਲ ਕੀਤਾ ਗਿਆ ਹੈ ਕਿਉਂਕਿ ਸਾਫ਼ ਪਾਣੀ ਅਤੇ ਪਸ਼ੂਆਂ ਦੀ ਸੰਭਾਲ ਇਸ ਸਮੇਂ ਬਹੁਤ ਜਰੂਰੀ ਹੈ। ਇਸ ਸਮੱਗਰੀ ਦੇ ਜ਼ਰੀਏ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਇਕ ਵੱਡੀ ਰਾਹਤ ਮਿਲ ਰਹੀ ਹੈ। ਇਸ ਤੋਂ ਇਲਾਵਾ, ਜਖ਼ਮੀ ਹੋਏ ਲੋਕਾਂ ਦੀ ਤੁਰੰਤ ਸਿਹਤ ਸੇਵਾ ਲਈ ਫਸਟ ਏਡ ਕਿੱਟਾਂ ਭੇਜੀਆਂ ਗਈਆਂ ਹਨ। ਇਸ ਤੋਂ ਪਹਿਲਾਂ ਇਸ ਰਾਹਤ ਸਮੱਗਰੀ ਦੀ ਸੇਵਾ ਸਬ-ਡਵੀਜ਼ਨਲ ਪੱਧਰ ‘ਤੇ ਦੋ ਵਾਰ ਕੀਤੀ ਜਾ ਚੁੱਕੀ ਹੈ। ਰੈਡ ਕਰਾਸ ਪਟਿਆਲਾ ਦੇ ਸਕੱਤਰ ਪ੍ਰਿਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਹਮੇਸ਼ਾ ਤਿਆਰ ਹਾਂ। ਉਹਨਾਂ ਕਿਹਾ ਕਿ ਰੈਡ ਕਰਾਸ ਪਟਿਆਲਾ ਆਪਣੇ ਫਰਜ਼ ਨਿਭਾਂਉਂਦਾ ਰਹੇਗਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਜਕ ਕਾਰਜਾਂ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਤਤਪਰ ਹੈ, ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਮਦਦ ਤੇ ਸੇਵਾ ਪਹੁੰਚਾਈ ਜਾ ਸਕੇ।

Powered by Froala Editor


Recommended Posts