September 5, 2025
S M Singh / Patiala
ਧੜੱਲੇਦਾਰ ਬਿਊਰੋ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ
ਪਟਿਆਲਾ, 5 ਸਤੰਬਰ 2025 :
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਉਜੀਵਨ ਸਮਾਲ ਫਾਈਨੈਂਸ ਬੈਂਕ ਦੇ ਨਿਯੋਜਕ ਵੱਲੋਂ ਕਸਟਮਰ ਰਿਲੇਸ਼ਨਸ਼ਿਪ ਅਫਸਰ/ਫੀਲਡ ਵਰਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਨ੍ਹਾਂ ਅਸਾਮੀਆਂ ਲਈ ਮਰਦ ਅਤੇ ਔਰਤਾਂ ਦੋਵੇਂ ਉਮੀਦਵਾਰ ਜਿਨ੍ਹਾਂ ਦੀ ਵਿਦਿਆਕ ਯੋਗਤਾ ਬਾਰਵੀਂ ਅਤੇ ਗ੍ਰੈਜੂਏਸ਼ਨ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਇਸ ਤੋਂ ਇਲਾਵਾ ਉਮਰ 24 ਸਾਲ ਅਤੇ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 8 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
Powered by Froala Editor
8