ਡਿਪਟੀ ਕਮਿਸ਼ਨਰ ਵਲੋਂ ਦੂਧਨਸਾਧਾਂ ਖੇਤਰ ਵਿੱਚ " /> ਧੜੱਲੇਦਾਰ ਬਿਊਰੋ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਡਿਪਟੀ ਕਮਿਸ਼ਨਰ ਵਲੋਂ ਦੂਧਨਸਾਧਾਂ ਖੇਤਰ ਵਿੱਚ ਟਾਂਗਰੀ ਨਦੀ 'ਤੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
September 5, 2025
-

S M Singh / Patiala

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਵਲੋਂ ਦੂਧਨਸਾਧਾਂ ਖੇਤਰ ਵਿੱਚ ਟਾਂਗਰੀ ਨਦੀ 'ਤੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਟਾਂਗਰੀ-ਦੂਧਨਸਾਧਾਂ, 5 ਸਤੰਬਰ 2025 :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਟਾਂਗਰੀ ਨਦੀ ਦੇ ਨਾਲ ਲੱਗਦੇ ਦੂਧਨਸਾਧਾਂ ਸਬ-ਡਿਵੀਜ਼ਨ ਦੇ ਨਦੀ ਵਿੱਚੋਂ ਬਾਹਰ ਆਏ ਪਾਣੀ ਨਾਲ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਕਿਰਪਾਲਵੀਰ ਸਿੰਘ, ਐਸ.ਈ. ਡਰੇਨੇਜ ਰਾਜਿੰਦਰ ਘਈ, ਐਕਸੀਅਨ ਪ੍ਰਥਮ ਗੰਭੀਰ ਅਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨੇ ਟਾਂਗਰੀ ਬੰਨ੍ਹ ਦੀ ਮਜ਼ਬੂਤੀ ਦਾ ਨਿਰੀਖਣ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਜਮੀਨੀ ਹਕੀਕਤ ਜਾਣਨ ਸਮੇਤ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦੇਵੀਗੜ੍ਹ, ਦੂਧਨਸਾਧਾਂ, ਰੋਹੜ ਜਾਗੀਰ, ਬੀਬੀਪੁਰ, ਖਰਾਬਗੜ੍ਹ, ਬੁੱਧਮੋਰ, ਜੋਧਪੁਰ, ਮਹਿਮੂਦਪੁਰ ਰੂਕੜੀ, ਘੜਾਮ, ਜੁਲਾਹਖੇੜੀ ਅਤੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਡਰੇਨੇਜ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਟਾਂਗਰੀ ਦਰਿਆ ਇਸ ਵੇਲੇ ਲਗਭਗ 20–22 ਪਿੰਡਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਘੱਗਰ 3–5 ਪਿੰਡਾਂ ਨੂੰ, ਮਾਰਕੰਡਾ ਦਰਿਆ ਦਾ ਵਾਪਸੀ ਵਹਾਅ ਟਾਂਗਰੀ ਦਾ ਪਾਣੀ ਪੱਧਰ ਘੱਟਣ ਤੋਂ ਰੋਕ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਚੁਣੌਤੀਆਂ ਦੇ ਬਾਵਜੂਦ, ਸਾਡੀਆਂ ਟੀਮਾਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਖੇਤਰ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ, ਨਾਲ ਹੀ ਦੋਵਾਂ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਤੇ ਹਰ ਸਮੇਂ ਮੁਸਤੈਦ ਹੈ। ਇਸ ਇਲਾਕੇ ਵਿੱਚ ਪਹਿਲਾਂ ਹੀ ਢੁਕਵੇਂ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਪਿੰਡ ਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਸਥਾਨਕ ਲੋਕਾਂ ਤੋਂ ਪ੍ਰਾਪਤ ਜ਼ਮੀਨੀ ਪੱਧਰ ਦੀ ਫੀਡਬੈਕ 'ਤੇ ਕਾਰਵਾਈ ਕਰਦੇ ਹੋਏ, ਡਾ. ਪ੍ਰੀਤੀ ਯਾਦਵ ਨੇ ਡਰੇਨੇਜ ਵਿਭਾਗ ਨੂੰ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿੰਡ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਕਿਸੇ ਵੀ ਪਾੜ ਨੂੰ ਰੋਕਣ ਲਈ ਬੰਨ੍ਹ ਦੇ ਨਾਲ-ਨਾਲ ਹਰ 500 ਮੀਟਰ 'ਤੇ ਨਿਰੰਤਰ ਨਿਗਰਾਨੀ ਰੱਖਣ ਲਈ ਸਟਾਫ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਣੀ ਦਾ ਪੱਧਰ ਜਲਦੀ ਹੀ ਘੱਟ ਜਾਵੇਗਾ।

Powered by Froala Editor


Recommended Posts