ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਰ " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਰਾਲਾ ਹੈੱਡ ’ਤੇ ਘੱਗਰ ਦੀ ਸਥਿਤੀ ਦਾ ਜਾਇਜ਼ਾ
September 5, 2025
-

Bhavika / Patiala

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਰਾਲਾ ਹੈੱਡ ’ਤੇ ਘੱਗਰ ਦੀ ਸਥਿਤੀ ਦਾ ਜਾਇਜ਼ਾ

ਘਨੌਰ/ਪਟਿਆਲਾ, 5 ਸਤੰਬਰ 2025 :

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਰਾਲਾ ਹੈੱਡ ਦਾ ਦੌਰਾ ਕਰਕੇ ਘੱਗਰ ਨਦੀ ’ਚ ਵਧਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਘਨੌਰ ਖੇਤਰ ਦੇ ਲਗਭਗ 30 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੌਲੀ-ਹੌਲੀ ਘਟ ਰਿਹਾ ਹੈ ਅਤੇ ਪ੍ਰਸ਼ਾਸਨ 24 ਘੰਟੇ ਨਿਗਰਾਨੀ ਕਰ ਰਿਹਾ ਹੈ। ਹਰ 500 ਮੀਟਰ 'ਤੇ ਨਿਗਰਾਨੀ ਟੀਮ ਤਾਇਨਾਤ ਕੀਤੀ ਗਈ ਹੈ। ਇਲਾਕਾ ਨਿਵਾਸੀਆਂ ਵੱਲੋਂ ਮਿਲ ਰਹੀ ਫੀਡਬੈਕ ਦੀ ਉਨ੍ਹਾਂ ਨੇ ਸਾਰਥਕ ਜਾਣਕਾਰੀ ਦੱਸਦਿਆਂ ਧੰਨਵਾਦ ਕੀਤਾ। ਸਥਾਨਕ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਸਾਵਧਾਨ ਰਹਿਣ, ਅਫਵਾਹਾਂ ਤੋਂ ਬਚਣ ਅਤੇ ਸੱਚੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ। ਡਾ. ਯਾਦਵ ਨੇ ਦੱਸਿਆ ਕਿ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਅਤੇ ਹੋਰ ਅਧਿਕਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ। ਬਾਅਦ ਵਿੱਚ ਉਨ੍ਹਾਂ ਨੇ ਭਗਤ ਧੰਨਾ ਜੀ ਗੁਰਦੁਆਰਾ ਸਾਹਿਬ ਵਿਖੇ ਲਗੇ ਮੈਡੀਕਲ ਕੈਂਪ ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦੀ ਜਾਂਚ ਕੀਤੀ ਅਤੇ ਤੁਰੰਤ ਇਲਾਜ ਦੇ ਨਿਰਦੇਸ਼ ਦਿੱਤੇ। ਡਾ. ਯਾਦਵ ਨੇ ਆਖਿਰ 'ਚ ਕਿਹਾ ਕਿ ਜੇ ਕੈਚਮੈਂਟ ਇਲਾਕੇ ਵਿੱਚ ਹੋਰ ਮੀਂਹ ਨਾ ਪਈ, ਤਾਂ ਪਾਣੀ ਦਾ ਪੱਧਰ ਜਲਦ ਘੱਟਣ ਦੀ ਸੰਭਾਵਨਾ ਹੈ।


Powered by Froala Editor


Recommended Posts