ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿ " /> ਧੜੱਲੇਦਾਰ ਬਿਊਰੋ

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ: ਸਿਵਲ ਸਰਜਨ
September 6, 2025
-

Bhavika / Patiala

ਧੜੱਲੇਦਾਰ ਬਿਊਰੋ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ: ਸਿਵਲ ਸਰਜਨ

ਪਟਿਆਲਾ, 6 ਸਤੰਬਰ 2025 :

ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟਾਂ ਅਤੇ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਸਾਰੀਆਂ ਲਾਜ਼ਮੀ ਦਵਾਈਆਂ ਉਪਲਬਧ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ 104 ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਰਾਜਪੁਰਾ ਨੇੜਲੇ ਘਨੌਰ ਖੇਤਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ ਜੰਡੀ ਮੰਗੌਲੀ ਅਤੇ ਊਟਸਰ ਪਿੰਡਾਂ ਵਿੱਚ ਗਈਆਂ, ਜਿੱਥੇ ਕੁੱਲ 233 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 145 ਮਰੀਜ਼ ਜੰਡੀ ਮੰਗੌਲੀ ਅਤੇ 88 ਮਰੀਜ਼ ਊਟਸਰ ਵਿੱਚ ਚੈੱਕ ਕੀਤੇ ਗਏ। ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਲਾਜ਼ਮੀ ਦਵਾਈਆਂ ਵੀ ਦਿੱਤੀਆਂ ਗਈਆਂ ਤਾਂ ਜੋ ਉਹ ਸਿਹਤਯਾਬ ਹੋ ਸਕਣ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਜ ਮੋਬਾਈਲ ਹੈਲਥ ਯੂਨਿਟਾਂ ਲਾਛੜੂ ਅਤੇ ਚਮਾਰੂ ਪਿੰਡਾਂ ਵਿੱਚ ਸੇਵਾਵਾਂ ਦੇ ਰਹੀਆਂ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਸਿਹਤ ਵਿਭਾਗ ਹਰ ਪ੍ਰਭਾਵਿਤ ਪਿੰਡ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


Powered by Froala Editor


Recommended Posts