ਘੱਗਰ ਪਾਣੀ ਕਾਰਨ ਪ੍ਰਭਾਵਿਤ ਪਿੰਡਾਂ 'ਚ " /> ਧੜੱਲੇਦਾਰ ਬਿਊਰੋ

ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਘੱਗਰ ਪਾਣੀ ਕਾਰਨ ਪ੍ਰਭਾਵਿਤ ਪਿੰਡਾਂ 'ਚ ਬਿਮਾਰੀਆਂ ਰੋਕਣ ਲਈ ਉਪਰਾਲੇ
September 6, 2025
-

S M Singh / Ghanaur

ਧੜੱਲੇਦਾਰ ਬਿਊਰੋ

ਘੱਗਰ ਪਾਣੀ ਕਾਰਨ ਪ੍ਰਭਾਵਿਤ ਪਿੰਡਾਂ 'ਚ ਬਿਮਾਰੀਆਂ ਰੋਕਣ ਲਈ ਉਪਰਾਲੇ

ਘਨੌਰ, 6 ਸਤੰਬਰ 2025 :

ਘੱਗਰ ਦਰਿਆ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ—ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ, ਸਰਾਲਾ ਖੁਰਦ ਅਤੇ ਲਾਛੜੂ ਵਿੱਚ ਡੇਂਗੂ, ਡਾਇਰੀਆ ਤੇ ਹੋਰ ਬਿਮਾਰੀਆਂ ਦੇ ਫੈਲਣ ਦੇ ਖਤਰੇ ਨੂੰ ਦੇਖਦਿਆਂ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਘਨੌਰ ਕਮਿਊਨਿਟੀ ਹੈਲਥ ਸੈਂਟਰ 'ਚ ਦਵਾਈਆਂ, ਵਾਰਡ ਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਸਿਹਤ ਸੇਵਾਵਾਂ ਸੁਚੱਜੀਆਂ ਬਣਾਉਣ ਲਈ ਹੁਕਮ ਦਿੱਤੇ। ਉਪ ਚੇਅਰਮੈਨ ਨੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਹਲਕੇ ਦੀ ਸਥਿਤੀ ਦੀ ਜਾਣਕਾਰੀ ਲਈ ਸੰਪਰਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਕਰਮਣ ਵਾਲੇ ਪਿੰਡਾਂ ਵਿੱਚ ਪਾਣੀ ਦੀ ਜਾਂਚ ਕਰਵਾਈ ਜਾ ਰਹੀ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਕਿ ਉਬਲੇ ਹੋਏ ਪਾਣੀ ਦਾ ਹੀ ਸੇਵਨ ਕਰਨ ਅਤੇ ਟਿਊਬਵੈਲ ਜਾਂ ਨਲਕਿਆਂ ਦਾ ਕੱਚਾ ਪਾਣੀ ਨਾ ਪੀਣ। ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਦੌਰੇ ਕਰ ਰਹੀਆਂ ਹਨ ਅਤੇ ਜੇ ਕਿਸੇ ਨੂੰ ਵੀ ਤਕਲੀਫ ਹੋਵੇ, ਤਾਂ ਤੁਰੰਤ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨਾਲ ਐਸਐਮਓ ਕਿਰਨਜੋਤ ਕੌਰ, ਰਵਨੀਤ ਕੌਰ, ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


Powered by Froala Editor


Recommended Posts