Reporter..Rajni

Reporter..Rajni

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ
September 8, 2025
-9-

Rajni / Patiala

Reporter..Rajni

ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ

ਪਟਿਆਲਾ, 8 ਸਤੰਬਰ 2025 :
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 9 ਸਤੰਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਲਾਕ ਡੀ, ਮਿੰਨੀ ਸਕੱਤਰੇਤ ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਐਸ.ਆਈ.ਐਸ. ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਭਰਤੀ ਕੇਵਲ ਲੜਕਿਆਂ ਲਈ ਹੈ, ਜਿਨ੍ਹਾਂ ਨੇ 10ਵੀਂ ਜਾਂ 12ਵੀਂ ਪਾਸ ਕੀਤੀ ਹੋਵੇ। ਉਮੀਦਵਾਰ ਦੀ ਲੰਬਾਈ ਘੱਟੋ-ਘੱਟ 168 ਸੈਂਟੀਮੀਟਰ, ਭਾਰ 56 ਤੋਂ 95 ਕਿਲੋ ਦੇ ਵਿਚਕਾਰ ਅਤੇ ਉਮਰ 19 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਨਾਲ ਸੰਬੰਧਤ ਅਸਲ ਸਰਟੀਫਿਕੇਟ, ਉਹਨਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਿਊਮੇ ਸਮੇਤ ਮਿਤੀ 9 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Powered by Froala Editor

9


Recommended Posts