ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ਼ ਕਬਜਿਆਂ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਨਿਰਦੇਸ਼
September 8, 2025
-

S M Singh / Patiala

ਧੜੱਲੇਦਾਰ ਬਿਊਰੋ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ਼ ਕਬਜਿਆਂ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਨਿਰਦੇਸ਼

ਪਟਿਆਲਾ, 8 ਸਤੰਬਰ 2025 :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਵੱਲੋਂ ਮਿੰਨੀ ਸਕੱਤਰੇਤ ਦੀ ਬੈਕਸਾਈਡ ਸਥਿਤ ਬੂਥਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਬੂਥਾਂ ਵੱਲੋਂ ਸਰਕਾਰੀ ਜਮੀਨ ‘ਤੇ ਕੀਤੇ ਗਏ ਅਣਅਧਿਕਾਰਿਤ ਕਬਜ਼ੇ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ। ਮੁੱਖ ਮੰਤਰੀ ਫੀਲਡ ਅਫਸਰ ਨੇ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣਾ ਸਾਰਾ ਸਮਾਨ ਦੁਕਾਨ ਦੇ ਅੰਦਰ ਰੱਖਣ ਅਤੇ ਕਿਸੇ ਵੀ ਸਥਿਤੀ ਵਿੱਚ ਰਸਤੇ ਜਾਂ ਫੁਟਪਾਥ ‘ਤੇ ਨਾ ਰੱਖਣ। ਉਨ੍ਹਾਂ ਕਿਹਾ ਕਿ ਐਨਕਰੋਚਮੈਂਟ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਆਮ ਜਨਤਾ ਦੀ ਸਹੂਲਤ ਵਿੱਚ ਰੁਕਾਵਟ ਵੀ ਪੈਦਾ ਕਰਦੀ ਹੈ। ਸਤੀਸ਼ ਚੰਦਰ ਨੇ ਦੱਸਿਆ ਕਿ ਕਈ ਦੁਕਾਨਦਾਰਾਂ ਵੱਲੋਂ ਆਪਣਾ ਵਪਾਰਕ ਸਮਾਨ, ਜਿਵੇਂ ਕਿ ਫੋਟੋਸਟੇਟ ਮਸ਼ੀਨਾਂ, ਟੇਬਲ, ਕੁਰਸੀਆਂ ਆਦਿ ਦੁਕਾਨਾਂ ਦੇ ਬਾਹਰ ਰੱਖ ਕੇ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕੀਤਾ ਗਿਆ ਸੀ। ਇਸ ਕਾਰਨ ਨਾ ਸਿਰਫ਼ ਆਮ ਜਨਤਾ ਨੂੰ ਪੈਦਲ ਚੱਲਣ ਵਿੱਚ ਦਿੱਕਤ ਆ ਰਹੀ ਸੀ, ਸਗੋਂ ਬਾਰਿਸ਼ ਦੌਰਾਨ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਲੰਘਣਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਫੀਲਡ ਅਫਸਰ ਨੇ ਦੁਕਾਨਦਾਰਾਂ ਨੂੰ ਅਗਾਹ ਕਰਦਿਆਂ ਕਿਹਾ ਕਿ ਅਗਲੀ ਵਾਰ ਜਾਂਚ ਦੌਰਾਨ ਜੇਕਰ ਕੋਈ ਦੁਕਾਨਦਾਰ ਦੁਕਾਨ ਤੋਂ ਬਾਹਰ ਸਮਾਨ ਰੱਖਦਾ ਮਿਲਿਆ, ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਲਾਇਆ ਜਾ ਸਕਦਾ ਹੈ।


Powered by Froala Editor


Recommended Posts