ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ ਪੰਜਾਬ ਸਰਕਾਰ : ਜੌੜਾਮਾਜਰਾ
September 8, 2025
-

Bhavika / Patiala

ਧੜੱਲੇਦਾਰ ਬਿਊਰੋ

ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ ਪੰਜਾਬ ਸਰਕਾਰ : ਜੌੜਾਮਾਜਰਾ

ਪਟਿਆਲਾ/ਸਮਾਣਾ, 8 ਸਤੰਬਰ 2025 :

ਸਮਾਣਾ ਤੋਂ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਹਰੀਪੁਰ, ਹਾਸ਼ਮਪੁਰ ਮਾਂਗਟਾਂ ਅਤੇ ਸਸੀ ਬ੍ਰਾਹਮਣਾ ਵਿਖੇ ਵਸਨੀਕਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਤੇ ਸਾਇਲੇਜ ਵੰਡਿਆ। ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੁੱਖ-ਸਾਂਤ ਪੁੱਛਣ ਦੇ ਨਾਲ ਨਾਲ ਮਾਲ-ਡੰਗਰ ਤੇ ਫ਼ਸਲ ਨੁਕਸਾਨ ਬਾਰੇ ਜਾਣਕਾਰੀ ਲਈ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੜ੍ਹ ਕਾਰਨ ਹੋਏ ਹਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਿਲ੍ਹੇ ਵਿੱਚ ਨੁਕਸਾਨ ਦਾ ਅੰਦਾਜਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਹੋ ਰਹੀ ਹੈ ਅਤੇ ਕੈਬਨਿਟ ਮੀਟਿੰਗ ਰਾਹੀਂ "ਜਿਸਦਾ ਖੇਤ ਉਸਦੀ ਰੇਤ" ਨੀਤੀ ਹੇਠ ਵੱਡੇ ਪੱਧਰ 'ਤੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਘਰਾਂ ਤੇ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ, ਅਧਿਕਾਰੀ ਅਤੇ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਹੜ੍ਹ ਪੀੜਤਾਂ ਦੀ ਮਦਦ ਵਿੱਚ ਜੁਟੇ ਹੋਏ ਹਨ। ਸਰਕਾਰ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਐਸ.ਡੀ.ਐਮ. ਹਰਜੋਤ ਕੌਰ ਮਾਵੀ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਡਰੇਨੇਜ ਵਿਭਾਗ ਦੇ ਇੰਜੀਨੀਅਰ ਪ੍ਰਥਮ ਗੰਭੀਰ, ਸਰਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Powered by Froala Editor


Recommended Posts