Reporter..S M Singh

Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
September 9, 2025
-

S M Singh / Patiala

Reporter..S M Singh

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 9 ਸਤੰਬਰ 2025 :
ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ। ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫ਼ਾਰਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੈਂਸੀ ਪਲਾਨ) ਬਾਰੇ ਚਾਨਣਾ ਪਾਇਆ। ਇਸ ਦੌਰੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਡਾ. ਨਿਸ਼ਾ ਸ਼ਰਮਾ, ਜ਼ਿਲ੍ਹਾ ਪ੍ਰਸਾਰ ਮਾਹਿਰ (ਸਬਜ਼ੀ ਵਿਗਿਆਨ), ਕੇ.ਵੀ.ਕੇ. ਤੋਂ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਅਤੇ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਮੌਜੂਦ ਰਹੇ।

Powered by Froala Editor


Recommended Posts