Reporter..Rajni

Reporter..Rajni

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪਟਿਆਲਾ: ਵਿਧਾਇਕ ਕੋਹਲੀ ਵੱਲੋਂ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
September 9, 2025
-10-

Rajni / Patiala

Reporter..Rajni

ਪਟਿਆਲਾ: ਵਿਧਾਇਕ ਕੋਹਲੀ ਵੱਲੋਂ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 9 ਸਤੰਬਰ 2025 :

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਨਾਲ ਸਨ। ਉਨ੍ਹਾਂ ਨੇ ਸਨੌਰੀ ਅੱਡਾ ਤੇ ਕਮਿਊਨਿਟੀ ਸੈਂਟਰ (2.5 ਕਰੋੜ), ਮਾਡਲ ਟਾਊਨ ਵਿੱਚ ਲਾਇਬ੍ਰੇਰੀ (2.25 ਕਰੋੜ), ਕਮਿਊਨਿਟੀ ਸੈਂਟਰ (2.5 ਕਰੋੜ) ਅਤੇ ਗੈਸਟ ਹਾਊਸ (2 ਕਰੋੜ) ਦਾ ਜਾਇਜ਼ਾ ਲਿਆ। ਕੋਹਲੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਆਮ ਲੋਕਾਂ, ਵਿਦਿਆਰਥੀਆਂ ਅਤੇ ਮੱਧ ਵਰਗ ਲਈ ਵਧੀਆ ਸਹੂਲਤਾਂ ਉਪਲਬਧ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਨੌਜਵਾਨਾਂ ਲਈ ਸਿੱਖਣ ਦਾ ਕੇਂਦਰ ਹੋਵੇਗੀ, ਜਦਕਿ ਕਮਿਊਨਿਟੀ ਸੈਂਟਰ ਅਤੇ ਗੈਸਟ ਹਾਊਸ ਸਮਾਜਿਕ ਸਮਾਗਮਾਂ ਲਈ ਸਸਤੇ ਵਿਕਲਪ ਮੁਹੱਈਆ ਕਰਵਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੁਝ ਸੋਧਾਂ ਲਈ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।


Powered by Froala Editor

10


Recommended Posts