ਧੜੱਲੇਦਾਰ ਬਿਊਰੋ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਘਨੌਰ ਇਲਾਕੇ 'ਚ ਘੱਗਰ ਦਾ ਪਾਣੀ ਉਤਰਿਆ, ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
September 9, 2025
-

Bhavika / Patiala

ਧੜੱਲੇਦਾਰ ਬਿਊਰੋ

ਘਨੌਰ ਇਲਾਕੇ 'ਚ ਘੱਗਰ ਦਾ ਪਾਣੀ ਉਤਰਿਆ, ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਪਟਿਆਲਾ, 9 ਸਤੰਬਰ 2025 :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੱਤੀ ਕਿ ਘਨੌਰ ਨੇੜੇ ਘੱਗਰ ਦਰਿਆ ਦਾ ਪਾਣੀ ਹੇਠਾਂ ਉਤਰ ਗਿਆ ਹੈ ਅਤੇ ਸਰਾਲਾ ਹੈਡ 'ਤੇ ਪਾਣੀ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਥੱਲੇ ਵਹਿ ਰਿਹਾ ਹੈ। ਹਾਲਾਂਕਿ ਟਾਂਗਰੀ ਅਤੇ ਮਾਰਕੰਡਾ ਨਦੀਆਂ ਅਜੇ ਵੀ ਖ਼ਤਰੇ ਤੋਂ ਢਾਈ ਫੁੱਟ ਉਪਰ ਹਨ। ਸ਼ੁਤਰਾਣਾ ਹਲਕੇ ਵਿੱਚ ਘੱਗਰ ਦਾ ਪਾਣੀ ਉੱਚੇ ਪੱਧਰ 'ਤੇ ਹੋਣ ਕਰਕੇ ਪ੍ਰਸ਼ਾਸਨ ਨੇ ਡਰੇਨੇਜ ਵਿਭਾਗ, ਫੌਜ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬੰਨ੍ਹ ਮਜ਼ਬੂਤ ਕਰਨ ਦੀ ਕਾਰਵਾਈ ਤੀਬਰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 29 ਅਗਸਤ ਤੋਂ ਲਗਾਤਾਰ ਟੀਮਾਂ ਕੰਮ 'ਚ ਲੱਗੀਆਂ ਹਨ ਅਤੇ ਘੱਗਰ ਜਾਂ ਟਾਂਗਰੀ 'ਚ ਹਾਲੇ ਤੱਕ ਕੋਈ ਪਾੜ ਨਹੀਂ ਪਿਆ। ਮਾਰਕੰਡਾ ਨਾਲ ਜੁੜੀ ਸਾਗਰਾਪਾੜਾ ਡਰੇਨ 'ਚ ਪਾੜ ਆ ਗਿਆ ਸੀ, ਜਿਸਨੂੰ ਤੁਰੰਤ ਪੂਰਾ ਕਰ ਲਿਆ ਗਿਆ। ਪਿੰਡ ਬੁੱਧਮੋਰ, ਸਾਦਿਕਪੁਰ, ਮਹਿਮੂਦਪੁਰ ਆਦਿ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸਦੇ ਨਾਲ ਹੀ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜਲ ਸਪਲਾਈ, ਸੈਨੀਟੇਸ਼ਨ ਅਤੇ ਪਸ਼ੂ ਚਾਰੇ ਦੀ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਐਸ.ਡੀ.ਐਮ ਅਤੇ ਵਿਧਾਇਕ ਵੀ ਮੌਕੇ 'ਤੇ ਜਾ ਕੇ ਨਿਗਰਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਨਦੀਆਂ ਦੇ ਨੇੜਲੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੋਖਾ ਤੇ ਮੁਸਤੈਦ ਹੈ।

Powered by Froala Editor


Recommended Posts