ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸਮਾਣਾ ਸ਼ਹਿਰ ਨੂੰ ਹੋਰਨਾਂ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ 'ਤੇ ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ
September 10, 2025
-

Rajni / Samana

ਧੜੱਲੇਦਾਰ ਬਿਊਰੋ

ਸਮਾਣਾ ਸ਼ਹਿਰ ਨੂੰ ਹੋਰਨਾਂ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ 'ਤੇ ਸਕੂਲ ਲੱਗਣ ਤੇ ਛੁੱਟੀ ਸਮੇਂ 

ਭਾਰੀ ਵਾਹਨਾਂ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ

ਸਮਾਣਾ, 10 ਸਤੰਬਰ 2025 :

ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਵਾਹਨਾਂ (ਟਿੱਪਰ, ਟਰੱਕ ਆਦਿ) ਦੇ ਅੰਦਰ ਆਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਣਾ ਸ਼ਹਿਰ ਦੇ ਬੱਚੇ ਪੜਾਈ ਕਰਨ ਲਈ ਸਮਾਣਾ ਸ਼ਹਿਰ ਤੋਂ ਬਾਹਰ ਜਿਵੇਂ ਕਿ ਪਟਿਆਲਾ ਸ਼ਹਿਰ, ਪਾਤੜਾਂ ਰੋਡ 'ਤੇ, ਪਟਿਆਲਾ ਰੋਡ 'ਤੇ, ਭਵਾਨੀਗੜ ਰੋਡ ਅਤੇ ਚੀਕਾ ਰੋਡ 'ਤੇ ਬਣੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸ ਜਾਂ ਵੈਨਾਂ ਰਾਹੀਂ ਜਾਂਦੇ ਹਨ। ਇਨ੍ਹਾਂ ਸੜਕਾਂ 'ਤੇ ਭਾਰੀ ਵਾਹਨ ਚੱਲਣ ਕਾਰਨ ਹਰ ਸਮੇਂ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਅਜਿਹੇ ਹਾਲਾਤਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।

Powered by Froala Editor


Recommended Posts