ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
September 10, 2025
-

S M Singh / Patiala

ਧੜੱਲੇਦਾਰ ਬਿਊਰੋ

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ 

ਦੌਰਾ

ਪਟਿਆਲਾ, 10 ਸਤੰਬਰ 2025 :

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬ੍ਰਹਮਪੁਰਾ, ਚੱਪਰਾਢ, ਅਦਾਲਤੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ। ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਕਿਸਾਨਾਂ ਅਤੇ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਫ਼ਸਲਾਂ ਅਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ-ਸੰਭਾਲ ਕਰਨ ਲਈ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫ਼ਾਰਸ਼ ਅਚਨਚੇਤੀ ਫ਼ਸਲ ਯੋਜਨਾਬੰਦੀ (ਕੌਂਟੀਜੈਂਸੀ ਪਲਾਨ) ਬਾਰੇ ਚਾਨਣਾ ਪਾਇਆ। ਇਸ ਦੌਰੇ ਵਿੱਚ ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ ਅਤੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ, ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.) ਡਾ. ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਮੌਜੂਦ ਰਹੇ।

Powered by Froala Editor


Recommended Posts