Reporter..S M Singh 

Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਵੰਡਣ ਦੇ ਨਿਰਦੇਸ਼
September 11, 2025
-

S M Singh / Patiala

Reporter..S M Singh 

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਵੰਡਣ ਦੇ ਨਿਰਦੇਸ਼

ਪਟਿਆਲਾ, 11 ਸਤੰਬਰ 2025 :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਮਾਲ ਅਧਿਕਾਰੀਆਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨੂੰ ਤੁਰੰਤ ਵੰਡਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਕਿਸਾਨਾਂ ਨੂੰ ਮੰਡੀਆਂ 'ਚ ਕੇਵਲ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਤ ਕੀਤਾ ਜਾਵੇ। ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਹੋਵੇਗੀ ਤਾਂ ਜੋ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਪਹੁੰਚੇ। ਡਾ. ਯਾਦਵ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਣ ਦੀ ਅਪੀਲ ਕਰਦਿਆਂ ਕਿਹਾ ਕਿ ਮਸ਼ੀਨਾਂ ਅਤੇ ਬੇਲਰ ਉਪਲਬਧ ਹਨ, ਜੋ ਵਾਤਾਵਰਣ-ਮਿਤਰ ਢੰਗ ਨਾਲ ਪਰਾਲੀ ਨਿਕਾਸ ਲਈ ਵਰਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹਾਂ ਕਰਕੇ ਨੁਕਸਾਨੀ ਫ਼ਸਲ ਅਤੇ ਹੋਰ ਨੁਕਸਾਨਾਂ ਦੀ ਭਰਪਾਈ ਵਜੋਂ ਮੁਆਵਜ਼ਾ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਇਆ ਜਾਵੇਗਾ। ਸਰਕਾਰੀ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਤੁਰੰਤ ਰਾਹਤ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਨਾਲ ਹੀ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਮੰਡੀ ਬੋਰਡ ਨੂੰ ਵੀ ਨੁਕਸਾਨੀ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਅਤੇ ਮਜ਼ਬੂਤੀ ਲਈ ਤੁਰੰਤ ਕਾਰਵਾਈ ਕਰਨ ਨੂੰ ਕਿਹਾ ਗਿਆ ਹੈ। ਇਸ ਮੌਕੇ ‘ਤੇ ਏ.ਡੀ.ਸੀ. ਸਿਮਰਪ੍ਰੀਤ ਕੌਰ, ਸੀ.ਐਮ.ਐਫ.ਓ. ਸਤੀਸ਼ ਚੰਦਰ, ਵਾਤਾਵਰਣ ਇੰਜੀਨੀਅਰ ਕੰਵਲਦੀਪ ਕੌਰ, ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ, ਏ.ਡੀ.ਓ. ਰਵਿੰਦਰਪਾਲ ਸਿੰਘ ਚੱਠਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor


Recommended Posts