ਧੜੱਲੇਦਾਰ ਬਿਊਰੋ
ਸਲਾਹਕਾਰ ਦੀ ਆ " /> ਧੜੱਲੇਦਾਰ ਬਿਊਰੋ
< ">
ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 12 ਸਤੰਬਰ ਨੂੰ
September 11, 2025
-12-

Bhavika / Patiala

ਧੜੱਲੇਦਾਰ ਬਿਊਰੋ
ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਪਟਿਆਲਾ, 11 ਸਤੰਬਰ 2025 :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਪ੍ਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਵੱਲੋਂ ਸਲਾਹਕਾਰ (ਐਡਵਾਈਜ਼ਰ) ਦੀ ਆਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਦੀ ਵਿਦਿਆਕ ਯੋਗਤਾ ਦਸਵੀਂ, ਬਾਰ੍ਹਵੀਂ ਹੋਵੇ ਅਤੇ ਉਮਰ 18 ਸਾਲ ਅਤੇ ਇਸ ਤੋਂ ਵੱਧ ਹੋਵੇ, ਉਹ ਇਸ ਆਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਇਸ ਆਸਾਮੀ ਲਈ ਮਹਿਲਾ ਤੇ ਪੁਰਖ ਦੋਵੇਂ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਿਊਮੇ ਨਾਲ ਮਿਤੀ 12 ਸਤੰਬਰ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 'ਤੇ ਸੰਪਰਕ ਕਰ ਸਕਦੇ ਹਨ।

Powered by Froala Editor

12


Recommended Posts