Reporter..S M Singh

Reporter..S M Singh

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 6 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕੰਮ ਦੀ ਸ਼ੁਰੂਆਤ
September 12, 2025
-6-

S M Singh / Patiala

Reporter..S M Singh

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 6 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕੰਮ ਦੀ ਸ਼ੁਰੂਆਤ

ਪਟਿਆਲਾ, 12 ਸਤੰਬਰ 2025 : 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ ਲਈ 6 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਦੀ ਸ਼ੁਰੂਆਤ ਪੁਰਾਣੇ ਬੱਸ ਅੱਡੇ ਨੇੜੇ ਰਾਜਪੁਰਾ ਕਲੋਨੀ ਤੋਂ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕੰਮ ਐਲ ਐਂਡ ਟੀ ਵੱਲੋਂ ਪਾਈਪਾਂ ਪਾਉਣ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁੜ ਉਸਾਰੀ ਹੈ, ਜੋ ਹੁਣ ਬਰਸਾਤ ਮੁਕਣ ਤੋਂ ਬਾਅਦ ਤੇਜ਼ੀ ਨਾਲ ਕੀਤੇ ਜਾਣਗੇ। ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨੇਤ੍ਰਤਵ ਹੇਠ ਪਟਿਆਲਾ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਤੋਂ ਵੱਡੀ ਨਦੀ ਦੇ ਪੁੱਲ ਤੱਕ ਦੇ ਸਟਰੇਚ ਦੀ ਸੜਕ ਦੇ ਕੰਮ ਦੀ ਅੱਜ ਸ਼ੁਰੂਆਤ ਹੋਈ ਹੈ, ਜਿਸ ਨਾਲ ਨਾਗਰਿਕਾਂ ਨੂੰ ਸੁਵਿਧਾ ਮਿਲੇਗੀ। ਮੌਨਸੂਨ ਦੇ ਲੰਬੇ ਚੱਲਣ ਕਾਰਨ ਹੋਈ ਦੇਰੀ ਲਈ ਉਨ੍ਹਾਂ ਸ਼ਹਿਰ ਵਾਸੀਆਂ ਤੋਂ ਮੁਆਫ਼ੀ ਮੰਗੀ ਅਤੇ ਭਰੋਸਾ ਦਿੱਤਾ ਕਿ ਹੁਣ ਕੰਮ ਜੰਗੀ ਪੱਧਰ 'ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਦਾ ਕੰਮ ਵੀ ਅਗਲੇ ਹਫਤੇ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਗੁਣਵੱਤਾ ਨੂੰ ਲੈ ਕੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਐਸ.ਡੀ.ਐਮ. ਹਰਜੋਤ ਕੌਰ, ਐਕਸੀਅਨ ਵਿਨੀਤ ਸਿੰਗਲਾ, ਕੌਂਸਲਰ ਰਾਜੇਸ਼ ਕੁਮਾਰ, ਸੰਜੀਵ ਕੁਮਾਰ ਅਤੇ ਹੋਰ ਨਾਗਰਿਕ ਵੀ ਮੌਜੂਦ ਸਨ।

Powered by Froala Editor

6


Recommended Posts