ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਝੋਨੇ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ – ਡੀ.ਐਫ.ਐਸ.ਸੀ
September 12, 2025
-16-

S M Singh / Patiala

ਧੜੱਲੇਦਾਰ ਬਿਊਰੋ

ਝੋਨੇ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ – ਡੀ.ਐਫ.ਐਸ.ਸੀ

ਪਟਿਆਲਾ, 12 ਸਤੰਬਰ 2025 :

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ/ਜਮੀंदਾਰਾਂ ਨੂੰ ਸੀਜ਼ਨ ਦੌਰਾਨ ਕਿਸੇ ਪ੍ਰਕਾਰ ਦੀਆਂ ਔਕੜਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੰਸ ਦੀ ਸੁਚਾਰੂ ਅਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਉਂਦੇ ਹੋਏ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਤੋਂ ਤੁਰੰਤ ਬਾਅਦ ਅਦਾਇਗੀ ਵੀ ਹੋ ਜਾਂਦੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ, ਜਿਸ ਕਾਰਨ ਬਾਕੀ ਰਹਿ ਜਾਂਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿੰਸ ਵੇਚਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਡੀਐਫਐਸਸੀ ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿੰਸ ਦਾ ਇਕ-ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ। ਇਸ ਲਈ ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

Powered by Froala Editor

16


Recommended Posts