ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
September 12, 2025
-

Rajni / Patiala

ਧੜੱਲੇਦਾਰ ਬਿਊਰੋ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 12 ਸਤੰਬਰ 2025 :

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ 'ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ-ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉੱਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Powered by Froala Editor


Recommended Posts