ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਮੈਨੇਜਰ ਸਮੇਤ ਪੰਜ ਦੋਸ਼ੀ, ਸਬਜ਼ੀ ਘੁਟਾਲਾ ਦਾ ਮਾਮਲਾ
July 1, 2020
Daily-Dharaledar-Online-News-Vie

Daily Dharaledar / Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੇ ਲੰਗਰ ਵਿਚ ਹੋਏ ਬਹੁਚਰਚਿਤ ਸਬਜ਼ੀ ਘੁਟਾਲਾ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਦੋਸ਼ੀ ਪਾਏ ਗਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤੁਰੰਤ ਪ੍ਰਭਾਵ ਮੁਅੱਤਲ ਕਰਕੇ ਅਗਲੀ ਕਾਰਵਾਈ ਦੇ ਆਦੇਸ਼ ਦੇ ਦਿੱਤੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਲੱਖਾਂ ਦੀ ਸਬਜ਼ੀ ਦੇ ਘੁਟਾਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਇੰਸਪੈਕਸ਼ਨ ਬਰਾਂਚ-85 ਦੀ ਰਿਪੋਰਟ ‘ਤੇ ਮੁੱਖ ਸਕੱਤਰ ਵਲੋਂ ਕੀਤੀ ਸਿਫਾਰਿਸ਼ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ੀ ਪਾਏ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ ਸਮੇਤ ਅਕਾਊਂਟੈਂਟ, ਸਟੋਰਕੀਪਰ ਅਤੇ ਗੁਰਦੁਆਰਾ ਇੰਸਪੈਕਟਰ ਨੂੰ ਮੁਅੱਤਲ ਕਰਕੇ ਅਗਲੀ ਤਫਤੀਸ਼ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਲਈ ਲਿਖ ਕੇ ਰਿਪੋਰਟ ਪ੍ਰਧਾਨ ਸਾਹਿਬ ਨੂੰ ਭੇਜ ਦਿੱਤੀ ਸੀ ਤੇ ਉਨ੍ਹਾਂ ਨੂੰ ਵੀ ਹੁਣੇ ਪਤਾ ਲੱਗਾ ਹੈ ਕਿ ਪੰਜ ਦੋਸ਼ੀ ਕਰਮਚਾਰੀ ਮੁਅੱਤਲ ਕਰ ਦਿੱਤੇ ਗਏ ਹਨ।

Daily Dharaledar Online News Views and Reviews


Recommended Posts