ਭਗਵੰਤ ਮਾਨ: ਪਸ਼ੂਆਂ ਦੀ ਸੁਰੱਖਿਆ ਹੀ ਖੇਤੀਬਾੜੀ ਦਾ ਭਵਿੱਖ

ਚੰਡੀਗੜ੍ਹ " /> Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਭਗਵੰਤ ਮਾਨ: ਪਸ਼ੂਆਂ ਦੀ ਸੁਰੱਖਿਆ ਹੀ ਖੇਤੀਬਾੜੀ ਦਾ ਭਵਿੱਖ
September 23, 2025
-

S M Singh / Chandigarh

Reporter..S M Singh

ਭਗਵੰਤ ਮਾਨ: ਪਸ਼ੂਆਂ ਦੀ ਸੁਰੱਖਿਆ ਹੀ ਖੇਤੀਬਾੜੀ ਦਾ ਭਵਿੱਖ

ਚੰਡੀਗੜ੍ਹ, 23 ਸਤੰਬਰ 2025 :

ਪੰਜਾਬ ਇਸ ਵੇਲੇ ਹੜ੍ਹਾਂ ਅਤੇ ‘ਗਲ-ਘੋਟੂ’ ਬਿਮਾਰੀ ਦੀ ਦੋਹਰੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਤੇਜ਼ ਕਾਰਵਾਈ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਪਸ਼ੂਆਂ ਦੀ  ਸੁਰੱਖਿਆ ਲਈ ਵੀ ਖਾਸ ਕਦਮ ਚੁੱਕੇ। ਡਰੋਨਾਂ ਅਤੇ ਕਿਸ਼ਤੀਆਂ ਦੀ ਮਦਦ ਨਾਲ ਲੱਖਾਂ ਪਸ਼ੂਆਂ ਨੂੰ ਖਤਰੇ ਵਾਲੇ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ ਤੱਕ ਪਹੁੰਚਾਇਆ ਗਿਆ।

ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਖਤਰੇ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਸ਼ੁਰੂ ਕੀਤੀ ਗਈ। ਸਿਰਫ ਇੱਕ ਹਫ਼ਤੇ ਵਿੱਚ ਸੈਂਕੜਿਆਂ ਪਿੰਡਾਂ ਦੇ ਲੱਖਾਂ ਪਸ਼ੂਆਂ ਨੂੰ ਟੀਕੇ ਲਗਾ ਕੇ ਉਨ੍ਹਾਂ ਦੀ ਸਿਹਤ ਅਤੇ ਕਿਸਾਨਾਂ ਦੀ ਕਮਾਈ ਦੋਵਾਂ ਨੂੰ ਸੁਰੱਖਿਅਤ ਕੀਤਾ ਗਿਆ। ਮੋਬਾਈਲ ਵੈਟਰੀਨਰੀ ਯੂਨਿਟਾਂ, ਮੁਫ਼ਤ ਦਵਾਈਆਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨਾਲ ਰਾਜ ਭਰ ਵਿੱਚ ਇਲਾਜ ਦੀ ਪਹੁੰਚ ਯਕੀਨੀ ਬਣਾਈ ਗਈ।

ਭਗਵੰਤ ਮਾਨ ਨੇ ਕਿਹਾ ਕਿ ਪਸ਼ੂ ਕਿਸਾਨਾਂ ਦੀ ਆਰਥਿਕਤਾ ਦੀ ਰੀੜ੍ਹ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਹੀ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਬਚਾਉਣ ਲਈ ਜ਼ਰੂਰੀ ਹੈ। ਸਰਕਾਰ ਦਾ ਮਕਸਦ ਸਿਰਫ਼ ਤੁਰੰਤ ਰਾਹਤ ਨਹੀਂ, ਸਗੋਂ ਇੱਕ ਐਸੀ ਪ੍ਰਣਾਲੀ ਬਣਾਉਣਾ ਹੈ ਜੋ ਭਵਿੱਖ ਦੀਆਂ ਕੁਦਰਤੀ ਆਫ਼ਤਾਂ ਦਾ ਵੀ ਮੁਕਾਬਲਾ ਕਰ ਸਕੇ।

Powered by Froala Editor


Recommended Posts