ਭਗਵੰਤ ਮਾਨ ਨੇ ਦਿੱਤਾ ਖਿਡ " /> ਧੜੱਲੇਦਾਰ ਬਿਊਰੋ

Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਭਗਵੰਤ ਮਾਨ ਨੇ ਦਿੱਤਾ ਖਿਡਾਰੀਆਂ ਨੂੰ ਵੱਡਾ ਤੋਹਫ਼ਾ
October 9, 2025
-

Bhavika / Bathinda

ਧੜੱਲੇਦਾਰ ਬਿਊਰੋ

ਭਗਵੰਤ ਮਾਨ ਨੇ ਦਿੱਤਾ ਖਿਡਾਰੀਆਂ ਨੂੰ ਵੱਡਾ ਤੋਹਫ਼ਾ 

ਬਠਿੰਡਾ, 9 ਅਕਤੂਬਰ, 2025 :

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਬਠਿੰਡਾ ਵਿੱਚ ਇੱਕ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ। ਜਿਸਦੇ ਨਾਲ ਪਿੰਡਾਂ ਵਿੱਚ 3,100 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ, ਜਿਨ੍ਹਾਂ ‘ਤੇ 1,184 ਕਰੋੜ ਰੁਪਏ ਖਰਚ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੁੱਟਬਾਲ, ਹਾਕੀ ਅਤੇ ਐਥਲੈਟਿਕਸ ਲਈ ਮੈਦਾਨ ਖਿਡਾਰੀਆਂ ਦੀ ਲੋੜ ਅਨੁਸਾਰ ਤਿਆਰ ਕੀਤੇ ਜਾਣਗੇ, ਤਾਂ ਜੋ ਪਿੰਡਾਂ ਦੇ ਬੱਚੇ ਵੀ ਸਥਾਨਕ ਅਤੇ ਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ।

ਇਸ ਦੇ ਨਾਲ ਖਿਡਾਰੀਆਂ ਲਈ ਵੱਡੇ ਇਨਾਮ ਅਤੇ ਮਦਦ ਦਾ ਐਲਾਨ ਕੀਤਾ ਗਿਆ ਹੈ। ਗੋਲਡ ਮੈਡਲ ਜਿੱਤਣ ‘ਤੇ 1 ਕਰੋੜ, ਸਿਲਵਰ ‘ਤੇ 75 ਲੱਖ ਅਤੇ ਬ੍ਰਾਂਜ਼ ‘ਤੇ 50 ਲੱਖ ਰੁਪਏ ਦਿੱਤੇ ਜਾਣਗੇ। 300 ਨਵੇਂ ਕੋਚਾਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਓਲੰਪਿਕ ਵਰਗੇ ਮੁਕਾਬਲਿਆਂ ਲਈ ਐਡਵਾਂਸ ਫੰਡ ਵੀ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਪਹਿਲ ਨੂੰ ਇਤਿਹਾਸਕ ਕਰਾਰ ਦਿੱਤਾ, ਕਿਉਂਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਰਕਾਰ ਪਿੰਡਾਂ ਵਿੱਚ ਇਸ ਪੱਧਰ ‘ਤੇ ਖੇਡ ਸਹੂਲਤਾਂ ਬਣਾ ਰਹੀ ਹੈ।

Powered by Froala Editor


Recommended Posts