ਧੜੱਲੇਦਾਰ ਬਿਊਰੋ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,   
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ
October 25, 2025
-

Rajni / Sri Anandpur Sahib

ਧੜੱਲੇਦਾਰ ਬਿਊਰੋ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ 2025 :

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਦਲਾਂ ਵੱਲੋਂ ਦਸਤਾਰਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸਾਹਿਬਾਨ ਦੇ ਜਥੇਦਾਰਾਂ ਤੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਪੰਥ ਹਮੇਸ਼ਾਂ ਏਕਤਾ ਅਤੇ ਮਰਯਾਦਾ ਦਾ ਪ੍ਰਤੀਕ ਰਿਹਾ ਹੈ ਅਤੇ ਉਹ ਪੰਥ ਦੀ ਸੇਵਾ ਨਿਮਰਤਾ ਨਾਲ ਜਾਰੀ ਰੱਖਣਗੇ।

ਇਸ ਮੌਕੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਥ ਦਾ ਇਕੱਠ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੰਥਕ ਏਕਤਾ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਨੂੰ ਮਿਲ ਕੇ ਧਰਮਕ ਚੁਣੌਤੀਆਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਅਰਦਾਸ ਤੋਂ ਬਾਅਦ ਸਿੰਘ ਸਾਹਿਬ ਨੂੰ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਧਾਰਮਿਕ ਨੇਤਾਵਾਂ ਨੇ ਸਨਮਾਨਿਤ ਕੀਤਾ।

Powered by Froala Editor


Recommended Posts