October 31, 2025
Rajni / Bathinda
ਧੜੱਲੇਦਾਰ ਬਿਊਰੋ
ਬਠਿੰਡਾ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਐਸਐਫਜੇ ਕਾਰਕੁਨ ਗ੍ਰਿਫ਼ਤਾਰ
ਬਠਿੰਡਾ, 31 ਅਕਤੂਬਰ 2025 :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਸੂਬੇ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਵੱਡੀ ਕਾਰਵਾਈ ਕਰਦਿਆਂ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਸ਼ਖ਼ਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜੇ ਹੋਏ ਸਨ, ਜੋ ਕਿ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਹੇਠ ਵਿਦੇਸ਼ੀ ਗੈਰ-ਕਾਨੂੰਨੀ ਸੰਗਠਨ ਹੈ। ਗ੍ਰਿਫ਼ਤਾਰੀਆਂ ਪਿੰਡ ਭਿਸਿਆਣਾ ਅਤੇ ਮਾਨਾਂਵਾਲਾ ਵਿੱਚ ਸਕੂਲਾਂ ਦੀਆਂ ਕੰਧਾਂ ‘ਤੇ ਭੜਕਾਊ ਨਾਅਰੇ ਲਿਖਣ ਦੇ ਮਾਮਲੇ ਵਿੱਚ ਹੋਈਆਂ। ਪੁਲਿਸ ਨੇ ਨਵਜੋਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਮੋਬਾਈਲ ਅਤੇ ਡੌਂਗਲ ਡਿਵਾਈਸ ਬਰਾਮਦ ਕੀਤੀਆਂ ਹਨ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਕਾਰਵਾਈ ਵਿਦੇਸ਼ ਤੋਂ ਮਿਲੀ ਫੰਡਿੰਗ ਨਾਲ ਕੀਤੀ ਗਈ ਸੀ, ਜਿਸਦਾ ਉਦੇਸ਼ ਸਮਾਜਕ ਅਸ਼ਾਂਤੀ ਅਤੇ ਦੇਸ਼ ਵਿਰੋਧੀ ਭਾਵਨਾਵਾਂ ਫੈਲਾਉਣਾ ਸੀ। ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਦਿਆਂ ਦੋਵੇਂ ਮਾਮਲਿਆਂ ਦੀ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Powered by Froala Editor