Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਪੰਜਾਬ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਲਈ “ਸੈਕਿੰਡ ਲਾਈਨ ਆਫ਼ ਡਿਫੈਂਸ” ਤਿਆਰ
November 7, 2025
-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਲਈ “ਸੈਕਿੰਡ ਲਾਈਨ ਆਫ਼ ਡਿਫੈਂਸ” ਤਿਆਰ ਚੰਡੀਗੜ੍ਹ, 7 ਨਵੰਬਰ 2025 : ਪੰਜਾਬ ਸਰਕਾਰ ਨੇ ਸਰਹੱਦੀ ਸੁਰੱਖਿਆ ਨੂੰ ਨਵੀਂ ਦਿਸ਼ਾ ਦਿੰਦਿਆਂ ਆਧੁਨਿਕ ਤਕਨੀਕ ਨਾਲ ਲੈਸ “ਸੈਕਿੰਡ ਲਾਈਨ ਆਫ਼ ਡਿਫੈਂਸ” ਤਿਆਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰੀ, ਹਥਿਆਰਾਂ ਦੀ ਘੁਸਪੈਠ ਅਤੇ ਡਰੋਨ ਹਮਲਿਆਂ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਗਏ ਹਨ। ਲਗਭਗ ₹51 ਕਰੋੜ ਦੀ ਲਾਗਤ ਨਾਲ 9 ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ, ਜੋ 10 ਕਿਲੋਮੀਟਰ ਤੱਕ ਡਰੋਨ ਦੀ ਪਛਾਣ ਕਰਨ ਦੇ ਯੋਗ ਹਨ। ਇਸ ਤੋਂ ਇਲਾਵਾ, 3,000 ਏਆਈ-ਸਮਰੱਥ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ‘ਚੋਂ 2,300 ਪਹਿਲਾਂ ਹੀ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਕਰ ਰਹੇ ਹਨ। ਲੋਕਾਂ ਦੀ ਭਾਗੀਦਾਰੀ ਨੂੰ ਸੁਰੱਖਿਆ ਪ੍ਰਣਾਲੀ ਦਾ ਮੁੱਖ ਹਿੱਸਾ ਬਣਾਉਂਦੇ ਹੋਏ ਸਰਕਾਰ ਨੇ 19,523 ਪਿੰਡ ਰੱਖਿਆ ਕਮੇਟੀਆਂ ਗਠਿਤ ਕੀਤੀਆਂ ਹਨ, ਜਿਨ੍ਹਾਂ ਵਿੱਚ ਸਥਾਨਕ ਨਾਗਰਿਕ ਅਤੇ ਸਾਬਕਾ ਸੈਨਿਕ ਸ਼ਾਮਲ ਹਨ। ਇਨ੍ਹਾਂ ਦੇ ਨਾਲ 5,000 ਹੋਮ ਗਾਰਡਜ਼ ਦੀ ਤੈਨਾਤੀ ਵੀ ਕੀਤੀ ਜਾ ਰਹੀ ਹੈ। ਸਰਹੱਦ ‘ਤੇ ਹਰ 5 ਕਿਲੋਮੀਟਰ ‘ਤੇ ਚੈੱਕਪੋਸਟਾਂ ਬਣਾਈ ਗਈਆਂ ਹਨ, ਜਿਨ੍ਹਾਂ ਨਾਲ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ। ਸਰਕਾਰ ਵੱਲੋਂ ਇਸ ਲਈ ₹110 ਕਰੋੜ ਦਾ ਵਿਸ਼ੇਸ਼ ਬਜਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਡਰੋਨ ਆਧਾਰਿਤ ਤਸਕਰੀ ਵਿੱਚ ਕਾਫੀ ਘਟਾਅ ਆਈ ਹੈ ਅਤੇ ਪੰਜਾਬ ਦੀ ਸਰਹੱਦ ਹੁਣ ਹੋਰ ਸੁਰੱਖਿਅਤ ਬਣੀ ਹੈ।


Recommended Posts