ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਧਾਰਮਿਕ ਸਮਾਗਮਾਂ ਵਿੱਚ ਦਖਲਅੰਦਾਜ਼ੀ ਤੋਂ ਰੋਕਿਆ
November 8, 2025
-

Rajni / Amritsar

ਧੜੱਲੇਦਾਰ ਬਿਊਰੋ ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਧਾਰਮਿਕ ਸਮਾਗਮਾਂ ਵਿੱਚ ਦਖਲਅੰਦਾਜ਼ੀ ਤੋਂ ਰੋਕਿਆ ਅੰਮ੍ਰਿਤਸਰ, 8 ਨਵੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨਾਲ ਜੁੜੇ ਧਾਰਮਿਕ ਸਮਾਗਮ ਸਿੱਖ ਪੰਥ ਦੀਆਂ ਸੰਸਥਾਵਾਂ ਵੱਲੋਂ ਹੀ ਕਰਵਾਏ ਜਾਣੇ ਚਾਹੀਦੇ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਵਿਚ ਹਸਤਖੇਪ ਨਹੀਂ ਕਰਨਾ ਚਾਹੀਦਾ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਰਕਾਰ ਨੂੰ ਪਹਿਲਾਂ ਹੀ ਕਿਹਾ ਗਿਆ ਸੀ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਉੱਤੇ ਧਿਆਨ ਦੇਵੇ, ਪਰ ਉਸਦੀ ਧਾਰਮਿਕ ਸਮਾਗਮਾਂ ਵਿੱਚ ਦਖਲਅੰਦਾਜ਼ੀ ਪੰਥਕ ਮਰਿਆਦਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਵੀ ਸਮਾਗਮਾਂ ਦੌਰਾਨ ਮਰਿਆਦਾ ਦੀ ਉਲੰਘਣਾ ਕਰ ਚੁੱਕੀ ਹੈ ਅਤੇ ਹੁਣ ਮੁੜ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਮੇਟੀ ਨੇ ਸਪਸ਼ਟ ਕੀਤਾ ਕਿ ਸਾਰੇ ਸ਼ਤਾਬਦੀ ਸਮਾਗਮ ਪੰਥਕ ਭਾਵਨਾਵਾਂ ਅਨੁਸਾਰ ਕੀਤੇ ਜਾ ਰਹੇ ਹਨ ਅਤੇ ਹਰ ਕਿਸੇ ਨੂੰ ਸ਼ਾਮਿਲ ਹੋਣ ਦਾ ਸੱਦਾ ਹੈ, ਪਰ ਰਾਜਨੀਤੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਕਈ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ।


Recommended Posts