ਆਈਪੀਐਸ ਅਧਿਕਾਰੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਹਾਈ ਕੋਰਟ ਦਾ ਇਨਕਾਰ
November 12, 2025
S M Singh / Chandigarh
ਧੜੱਲੇਦਾਰ ਬਿਊਰੋ ਆਈਪੀਐਸ ਅਧਿਕਾਰੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਹਾਈ ਕੋਰਟ ਦਾ ਇਨਕਾਰ ਚੰਡੀਗੜ੍ਹ, 12 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਦੀ ਐਸਆਈਟੀ ਜਾਂਚ ਠੀਕ ਢੰਗ ਨਾਲ ਚੱਲ ਰਹੀ ਹੈ ਅਤੇ ਇਸ ‘ਤੇ ਸ਼ੱਕ ਕਰਨ ਦੀ ਕੋਈ ਵਜ੍ਹਾ ਨਹੀਂ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਹੁਣ ਤੱਕ ਦੀ ਕਾਰਵਾਈ ਪੱਖਪਾਤ ਰਹਿਤ ਅਤੇ ਸੰਤੋਸ਼ਜਨਕ ਰਹੀ ਹੈ। ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਮਾਮਲੇ ਵਿੱਚ 14 ਲੋਕ ਦੋਸ਼ੀ ਵਜੋਂ ਨਾਮਜ਼ਦ ਹਨ ਅਤੇ ਸਾਰੇ ਸਬੂਤਾਂ ਦੀ ਫੋਰੈਂਸਿਕ ਜਾਂਚ ਜਾਰੀ ਹੈ।
Recommended Posts
Trending Stories
Hot News