Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਸਰਕਾਰ ਦਾ ਨਵਾਂ ਫ਼ੈਸਲਾ, ਬਿਨਾਂ ਆਗਿਆ ਵਿਦੇਸ਼ ਜਾਣ ਵਾਲੇ ਚੁਣੇ ਮੈਂਬਰਾਂ ‘ਤੇ ਰੋਕ
November 13, 2025
-

Rajni / Chandigarh

ਧੜੱਲੇਦਾਰ ਬਿਊਰੋ ਸਰਕਾਰ ਦਾ ਨਵਾਂ ਫ਼ੈਸਲਾ, ਬਿਨਾਂ ਆਗਿਆ ਵਿਦੇਸ਼ ਜਾਣ ਵਾਲੇ ਚੁਣੇ ਮੈਂਬਰਾਂ ‘ਤੇ ਰੋਕ ਚੰਡੀਗੜ੍ਹ, 13 ਨਵੰਬਰ 2025 : ਪੰਜਾਬ ਸਰਕਾਰ ਨੇ ਨਵਾਂ ਨਿਯਮ ਲਾਗੂ ਕੀਤਾ ਹੈ ਜਿਸਤਹਿਤ ਪੰਚ ਤੇ ਸਰਪੰਚ ਹੁਣ ਸਰਕਾਰੀ ਮਨਜ਼ੂਰੀ ਤੋਂ ਬਿਨਾਂ ਵਿਦੇਸ਼ ਨਹੀਂ ਜਾ ਸਕਣਗੇ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਪੰਚਾਇਤਾਂ ਦਾ ਕੰਮ ਰੁਕ ਨਾ ਜਾਵੇ। ਨਵੀਂ ਪ੍ਰਕਿਰਿਆ ਸਰਕਾਰੀ ਕਰਮਚਾਰੀਆਂ ਦੀ ਐਕਸ-ਇੰਡੀਆ ਲੀਵ ਵਰਗੀ ਹੋਵੇਗੀ। ਹੁਣ ਉਹਨਾਂ ਨੂੰ ਯਾਤਰਾ ਲਈ ਅਰਜ਼ੀ ਦੇਣੀ ਪਵੇਗੀ। ਇਹ ਨਿਯਮ ਲਗਭਗ 13 ਹਜ਼ਾਰ ਸਰਪੰਚਾਂ ਅਤੇ 83 ਹਜ਼ਾਰ ਤੋਂ ਵੱਧ ਪੰਚਾਂ ‘ਤੇ ਲਾਗੂ ਹੋਵੇਗਾ। ਸਰਕਾਰ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਭੇਜੇ ਹਨ। ਸਰਪੰਚ ਦੀ ਗੈਰਹਾਜ਼ਰੀ ਵਿੱਚ ਇੱਕ ਪੰਚ ਅਸਥਾਈ ਤੌਰ ‘ਤੇ ਉਸਦੀ ਜ਼ਿੰਮੇਵਾਰੀ ਸੰਭਾਲੇਗਾ ਅਤੇ ਵਾਪਸੀ ‘ਤੇ ਸਰਪੰਚ ਨੂੰ ਮੁੜ ਕਾਰਜਭਾਰ ਮਿਲੇਗਾ।


Recommended Posts