ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਆਂਗਨਵਾੜੀ ਵਰਕਰਾਂ ਲਈ ਪੰਜਾਬ ਸਰਕਾਰ ਵੱਲੋਂ ਨਵੀਆਂ ਸੁਵਿਧਾਵਾਂ ਦਾ ਐਲਾਨ
November 13, 2025
-

S M Singh / Chandigarh

ਧੜੱਲੇਦਾਰ ਬਿਊਰੋ ਆਂਗਨਵਾੜੀ ਵਰਕਰਾਂ ਲਈ ਪੰਜਾਬ ਸਰਕਾਰ ਵੱਲੋਂ ਨਵੀਆਂ ਸੁਵਿਧਾਵਾਂ ਦਾ ਐਲਾਨ ਚੰਡੀਗੜ੍ਹ, 13 ਨਵੰਬਰ 2025 : ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ਵਿੱਚ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸਰਕਾਰ ਜਲਦੀ ਹੀ ਆਂਗਨਵਾੜੀ ਕਰਮਚਾਰੀਆਂ ਨੂੰ ਸਮਾਰਟਫੋਨ ਦੇਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ, ਤਾਂ ਜੋ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਤਨਖਾਹ ਤੇ ਮੋਬਾਈਲ ਭੱਤੇ ਵਿੱਚ ਵਾਧੇ ਵਰਗੀਆਂ ਮੰਗਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਡਾ. ਕੌਰ ਨੇ ਭਰਤੀ ਦੀ ਪ੍ਰਕਿਰਿਆ ਜਲਦੀ ਪੂਰੀ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਾਲ ਵਿਕਾਸ ਪ੍ਰਣਾਲੀ ਵਿੱਚ ਬਹੁਤ ਅਹਿਮ ਹੈ। ਯੂਨੀਅਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਰਕਰਾਂ ਦੀਆਂ ਕਈ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਜਿਵੇਂ ਏਰੀਅਰ ਜਾਰੀ ਕਰਨਾ ਤੇ ਨਿਯਮਾਂ ‘ਚ ਸੋਧ ਲਈ ਗੰਭੀਰਤਾ ਨਾਲ ਕਦਮ ਚੁੱਕੇ ਹਨ।


Recommended Posts