Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਸੁਖਬੀਰ ਸਿੰਘ ਬਾਦਲ ਬੁਰੀ ਤਰਾਂ ਫਸ ਗਏ ਕਿਸਾਨਾਂ ਦੇ ਚੱਕਰਵਿਊ -ਚ, ਪਿੱਛਾ ਛਡਾਉਣਾ ਹੋਇਆ ਔਖਾ
July 2, 2020
Daily-Dharaledar-Online-News-Vie

Daily Dharaledar / Punjab

ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਕਰਕੇ ਪੰਜਾਬ ਵਿੱਚ ਬੁਰੀ ਤਰ੍ਹਾਂ ਕਸੂਤਾ ਘਿਰ ਗਿਆ ਹੈ। ਇਹ ਵੀ ਅਹਿਮ ਹੈ ਕਿ ਇਸ ਵਾਰ ਖੇਤੀਬਾੜੀ ਆਰਡੀਨੈਂਸਾਂ ਦੇ ਮੁੱਦੇ -ਤੇ ਅਕਾਲੀ ਦਲ ਦੇ ਸਟੈਂਡ ਕਰਕੇ ਕਿਸਾਨ ਕਾਫੀ ਗੁੱਸੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੈਂਤੜੇ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦ ਕੇ ਅਕਾਲੀ ਦਲ ਨੂੰ ਝਟਕਾ ਦਿੱਤਾ ਸੀ। ਇਸ ਮੀਟਿੰਗ ਵਿੱਚ ਅਕਾਲੀ ਦਲ ਦਾ ਡਬਲ ਸਟੈਂਡ ਸਾਹਮਣੇ ਆਇਆ ਸੀ ਜਿਸ ਦੀ ਕਾਫੀ ਅਲੋਚਨਾ ਵੀ ਹੋਈ ਸੀ। ਇਸ ਮਗਰੋਂ ਕਾਂਗਰਸ ਨੇ ਦੂਜਾ ਵਾਰ ਕਰਦਿਆਂ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਸਾਂਝੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਇਸ ਤਰ੍ਹਾਂ ਅਕਾਲੀ ਦਲ ਅਲੱਗ-ਥਲੱਗ ਪੈ ਗਿਆ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਬਿੱਲ ਬਾਰੇ ਕਿਸਾਨ ਧਿਰਾਂ ਦੇ ਆਗੂਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ। ਕਿਸਾਨ ਧਿਰਾਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ -ਤੇ ਜ਼ੋਰ ਪਾਇਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਸੰਕਟ ਚੱਲ ਰਿਹਾ ਹੈ, ਜਦੋਂ ਵੀ ਸੰਭਵ ਹੋਇਆ, ਉਦੋਂ ਹੀ ਇਜਲਾਸ ਸੱਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਮਗਰੋਂ ਅੱਜ ਕਿਸਾਨ ਧਿਰਾਂ ਤੋਂ ਵੀ ਮੋਹਰ ਲਵਾ ਕੇ ਕੇਂਦਰ ਦੀ ਸਿਆਸੀ ਘੇਰਾਬੰਦੀ ਲਈ ਆਪਣਾ ਪਾਲਾ ਮਜ਼ਬੂਤ ਕਰ ਲਿਆ। ਇਸ ਵਰਚੁਅਲ ਮੀਟਿੰਗ -ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਜ਼ੀਰ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੋਂ ਇਲਾਵਾ ਕਰੀਬ 11 ਕਿਸਾਨ ਧਿਰਾਂ ਦੇ ਪ੍ਰਧਾਨ/ਜਨਰਲ ਸਕੱਤਰ ਸ਼ਾਮਲ ਹੋਏ।

Daily Dharaledar Online News Views and Reviews


Recommended Posts