ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ਕੈਬਿਨੇਟ ਦੀ ਵੱਡੀ ਬੈਠਕ, ਕਈ ਮਹੱਤਵਪੂਰਨ ਫੈਸਲੇ ਮੰਜ਼ੂਰ
November 15, 2025
-

Rajni / Chandigarh

ਧੜੱਲੇਦਾਰ ਬਿਊਰੋ ਪੰਜਾਬ ਕੈਬਿਨੇਟ ਦੀ ਵੱਡੀ ਬੈਠਕ, ਕਈ ਮਹੱਤਵਪੂਰਨ ਫੈਸਲੇ ਮੰਜ਼ੂਰ ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਵਿੱਚ ਸ਼ਨੀਵਾਰ ਨੂੰ ਹੋਈ ਕੈਬਿਨੇਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਗਏ। ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਲਈ ਵੱਖਰਾ ਕੇਡਰ ਤਿਆਰ ਕਰਨ ਦੀ ਮਨਜ਼ੂਰੀ ਦਿੱਤੀ, ਜਿਸ ਨਾਲ ਰਾਜ ਦੇ ਨੌਜਵਾਨਾਂ ਨੂੰ ਸਿਧੇ ਭਰਤੀ ਦਾ ਮੌਕਾ ਮਿਲੇਗਾ। ਸਿੰਚਾਈ, ਪੀਐਸਪੀਸੀਐਲ ਅਤੇ ਹੋਰ ਸੰਬੰਧਤ ਵਿਭਾਗਾਂ ਵਿੱਚ ਪਹਿਲਾਂ ਡੈਪੂਟੇਸ਼ਨ ‘ਤੇ ਜਾਣ ਵਾਲੀਆਂ 3,000 ਤੋਂ ਵੱਧ ਅਸਾਮੀਆਂ ਹੁਣ ਭਰੀਆਂ ਜਾਣਗੀਆਂ। ਇਸ ਦੇ ਨਾਲ ਮਲੇਰਕੋਟਲਾ ਦੇ ਖੇਡ ਅਤੇ ਸਹਿਕਾਰੀ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਦੀ ਰਾਹ ਤਿਆਰ ਹੋਈ ਹੈ, ਜਦਕਿ ਦੋਰਾਹਾ ਦੇ ਸੀਐਚਸੀ ਲਈ ਵੀ ਵੱਡੀ ਗਿਣਤੀ ਵਿੱਚ ਨਵੇਂ ਪਦ ਸਿਰਜੇ ਗਏ ਹਨ। ਡੈਂਟਲ ਟੀਚਿੰਗ ਫੈਕਲਟੀ ਲਈ ਉਮਰ ਸੀਮਾ 65 ਸਾਲ ਤੱਕ ਵਧਾ ਦਿੱਤੀ ਗਈ ਹੈ ਅਤੇ ਜਲੰਧਰ ਦੀ ਫੈਮਿਲੀ ਕੋਰਟ ਲਈ ਹੋਰ ਅਸਾਮੀਆਂ ਦੀ ਮਨਜ਼ੂਰੀ ਮਿਲੀ ਹੈ। ਮੀਟਿੰਗ ਵਿੱਚ ਉਦਯੋਗ ਖੇਤਰ ਨਾਲ ਸੰਬੰਧਤ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ, ਜਿਨ੍ਹਾਂ ਅਧੀਨ ਪੁੱਡਾ ਦੇ ਉਦਯੋਗਿਕ ਪਲਾਟ ਵੱਡੇ ਹੋਣ ‘ਤੇ ਵੰਡੇ ਵੀ ਜਾ ਸਕਣਗੇ। ਸਮਾਜਿਕ ਸੁਰੱਖਿਆ ਵਿਭਾਗ ਨੂੰ ਟ੍ਰਾਂਸਜੈਂਡਰ ਭਾਈਚਾਰੇ ਲਈ ਨਵੀਂ ਨੀਤੀ ਤਿਆਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਦੁਆਰਾ ₹53 ਕਰੋੜ ਦੀ ਲਾਗਤ ਨਾਲ ਸੈਨੇਟਰੀ ਪੈਡ ਖਰੀਦ ਕੇ ਆਂਗਣਵਾੜੀ ਵਰਕਰਾਂ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਲੜਕੀਆਂ ਤੱਕ ਪਚਾਏ ਜਾਣਗੇ।


Recommended Posts