Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪੰਜਾਬ ਸਰਕਾਰ ਨੇ ‘ਨਵੀਂ ਦਿਸ਼ਾ ਯੋਜਨਾ’ ਨੂੰ ਦਿੱਤੀ ਹਰੀ ਝੰਡੀ
November 17, 2025
-

S M Singh / Chandigarh

ਧੜੱਲੇਦਾਰ ਬਿਊਰੋ ਪੰਜਾਬ ਸਰਕਾਰ ਨੇ ‘ਨਵੀਂ ਦਿਸ਼ਾ ਯੋਜਨਾ’ ਨੂੰ ਦਿੱਤੀ ਹਰੀ ਝੰਡੀ ਚੰਡੀਗੜ੍ਹ, 17 ਨਵੰਬਰ 2025 : ਪੰਜਾਬ ਦੀ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਯੋਜਨਾ ਨੂੰ ਨਵੇਂ ਢੰਗ ਨਾਲ ਸ਼ੁਰੂ ਕਰਨ ਲਈ ਮੰਜ਼ੂਰੀ ਦਿੱਤੀ ਹੈ। ਇਸ ਯੋਜਨਾ ਨੂੰ ਹੁਣ “ਨਵੀਂ ਦਿਸ਼ਾ ਯੋਜਨਾ” ਦੇ ਨਾਮ ਨਾਲ ਚਲਾਇਆ ਜਾਵੇਗਾ। ਨਵੇਂ ਮਾਡਲ ਅਨੁਸਾਰ, ਆਂਗਣਵਾੜੀ ਕੇਂਦਰਾਂ ਰਾਹੀਂ ਲੋੜਵੰਦ ਔਰਤਾਂ ਨੂੰ ਹਰ ਮਹੀਨੇ 9 ਸੈਨੇਟਰੀ ਨੈਪਕਿਨ ਦਿੱਤੇ ਜਾਣਗੇ ਅਤੇ ਲਗਭਗ 13.65 ਲੱਖ ਲਾਭਪਾਤਰੀਆਂ ਤੱਕ ਇਹ ਸਹਾਇਤਾ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਰਕਾਰ ਨੇ 53 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਯੋਜਨਾ ਨੂੰ ਪਾਰਦਰਸ਼ੀ ਬਣਾਉਣ ਲਈ ਖਰੀਦ ਤੋਂ ਲੈ ਕੇ ਵੰਡ ਤੱਕ ਦੀ ਪੂਰੀ ਪ੍ਰਕਿਰਿਆ ਡਿਜ਼ੀਟਲ ਨਿਗਰਾਨੀ ਹੇਠ ਹੋਵੇਗੀ। ਮੋਬਾਈਲ ਐਪ ਅਤੇ ਡੈਸ਼ਬੋਰਡ ਰਾਹੀਂ ਸਪਲਾਈ ਚੇਨ ਦੀ ਅਸਲੀ ਸਮੇਂ ਵਿੱਚ ਜਾਣਕਾਰੀ ਚੈਕ ਕੀਤੀ ਜਾਵੇਗੀ। ਇਸ ਦੇ ਨਾਲ ਹੀ ਔਰਤਾਂ ਅਤੇ ਲੜਕੀਆਂ ਨੂੰ ਮਾਹਵਾਰੀ ਸਫਾਈ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾਈ ਜਾਵੇਗੀ। ਦੋ ਸਾਲਾਂ ਬਾਅਦ ਯੋਜਨਾ ਦੀ ਸਮੀਖਿਆ ਕਰਕੇ ਜਰੂਰੀ ਸੁਧਾਰ ਕੀਤੇ ਜਾਣਗੇ।


Recommended Posts