*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਐਸ.ਸੀ. ਕਮਿਸ਼ਨ ਦੇ ਪਹਿਲੇ ਕੋਰਟ ਰੂਮ ਦਾ ਕੀਤਾ ਗਿਆ ਉਦਘਾਟਨ
November 18, 2025
-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਐਸ.ਸੀ. ਕਮਿਸ਼ਨ ਦੇ ਪਹਿਲੇ ਕੋਰਟ ਰੂਮ ਦਾ ਕੀਤਾ ਗਿਆ ਉਦਘਾਟਨ ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਬਣੇ ਕੋਰਟ ਰੂਮ ਦਾ ਉਦਘਾਟਨ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੀ. ਕੇ. ਮੀਨਾ ਨੇ ਕੀਤਾ। ਇਹ ਕੋਰਟ ਰੂਮ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ. ਕਮਿਸ਼ਨ ਹੇਠ ਬਣਿਆ ਆਪਣੀ ਕਿਸਮ ਦਾ ਪਹਿਲਾ ਮਾਡਲ ਹੈ, ਜੋ ਸ਼ਿਕਾਇਤਾਂ ਦੀ ਤੇਜ਼ ਸੁਣਵਾਈ ਅਤੇ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਚੇਅਰਮੈਨ ਨੇ ਕਿਹਾ ਕਿ ਇਹ ਕਦਮ ਕਮਿਸ਼ਨ ਦੇ ਕੰਮ ਵਿੱਚ ਗਤੀ ਲਿਆਏਗਾ ਅਤੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਬਿਹਤਰ ਰੱਖਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੇਂ ਕੋਰਟ ਰੂਮ ਵਿੱਚ ਆਧੁਨਿਕ ਸਹੂਲਤਾਂ ਅਤੇ ਸੁਚਾਰੂ ਬੈਠਕ ਪ੍ਰਬੰਧ ਮੁਹੱਈਆ ਕਰਵਾਇਆ ਗਿਆ ਹੈ, ਤਾਂ ਕਿ ਹਰ ਮਾਮਲੇ ਦੀ ਸੁਣਵਾਈ ਪਾਰਦਰਸ਼ੀ ਅਤੇ ਸਮੇਂ ‘ਤੇ ਹੋ ਸਕੇ। ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਲਦੀ ਹੀ ਆਨਲਾਈਨ ਕੋਰਟ ਪ੍ਰਣਾਲੀ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚਾ ਦੋਵਾਂ ਬਚੇਗਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਮਿਸ਼ਨ ਦਾ ਸਟਾਫ ਵੀ ਮੌਜੂਦ ਸੀ।


Recommended Posts